International

ਚੀਨ ਦੇ ਪ੍ਰਧਾਨ ਮੰਤਰੀ ਐੱਸ. ਸੀ. ਓ ਸੰਮੇਲਨ ਲਈ ਪਹੁੰਚੇ ਪਾਕਿਸਤਾਨ

Pakistan SCO Summit

ਇਸਲਾਮਾਬਾਦ – ਚੀਨ ਦੇ ਪ੍ਰਧਾਨ ਮੰਤਰੀ ਲੀ ਕਿਯਾਂਗ ਸੋਮਵਾਰ ਨੂੰ 4 ਦਿਨਾਂ ਦੌਰੇ ‘ਤੇ ਪਾਕਿਸਤਾਨ ਪਹੁੰਚੇ। ਇਸ ਦੌਰਾਨ ਉਹ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਸੰਮੇਲਨ ‘ਚ ਹਿੱਸਾ ਲੈਣਗੇ ਅਤੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਸਮੇਤ ਕਈ ਮੁੱਦਿਆਂ ‘ਤੇ ਪਾਕਿਸਤਾਨੀ ਨੇਤਾਵਾਂ ਨਾਲ ਦੁਵੱਲੀ ਬੈਠਕ ਕਰਨਗੇ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਲੀ ਦਾ ਰਾਵਲਪਿੰਡੀ ਦੇ ਨੂਰ ਖਾਨ ਏਅਰ ਬੇਸ ‘ਤੇ ਕੈਬਨਿਟ ਮੰਤਰੀਆਂ ਨਾਲ ਸਵਾਗਤ ਕੀਤਾ।ਇਹ 11 ਸਾਲਾਂ ਵਿੱਚ ਕਿਸੇ ਚੀਨੀ ਪ੍ਰਧਾਨ ਮੰਤਰੀ ਦੀ ਪਾਕਿਸਤਾਨ ਦੀ ਪਹਿਲੀ ਯਾਤਰਾ ਹੈ ਅਤੇ ਪਾਕਿਸਤਾਨ ਵਿੱਚ ਬੁਨਿਆਦੀ ਢਾਂਚਾ ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਚੀਨੀ ਨਾਗਰਿਕਾਂ ‘ਤੇ ਹਾਲ ਹੀ ਵਿੱਚ ਹੋਏ ਹਮਲਿਆਂ ਦੇ ਬਾਅਦ ਹੋ ਰਹੀ ਹੈ। ਲੀ ਅਤੇ ਹੋਰ ਵਿਦੇਸ਼ੀ ਆਗੂ ਮੰਗਲਵਾਰ ਅਤੇ ਬੁੱਧਵਾਰ ਨੂੰ ਇਸਲਾਮਾਬਾਦ ਵਿੱਚ ਹੋਣ ਵਾਲੀ ਐੱਸ.ਸੀ.ਓ. ਮੈਂਬਰ ਦੇਸ਼ਾਂ ਦੀ ਸਰਕਾਰ ਦੇ ਮੁਖੀਆਂ ਦੀ ਕੌਂਸਲ (ਸੀ.ਐੱਚ.ਜੀ.) ਦੀ 23ਵੀਂ ਮੀਟਿੰਗ ਵਿੱਚ ਸ਼ਾਮਲ ਹੋਣਗੇ। ਐੱਸ.ਸੀ.ਓ. ਵਿੱਚ ਸ਼ਾਮਲ ਹੋਣ ਤੋਂ ਇਲਾਵਾ ਪ੍ਰਧਾਨ ਮੰਤਰੀ ਲੀ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਹੋਰ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ।

Related posts

ਟਰੰਪ ਦਾ ‘ਵਨ ਬਿਗ ਬਿਊਟੀਫੁੱਲ ਬਿੱਲ’ ਪਾਸ : ਇਸ ਬਿੱਲ ਵਿੱਚ ਅਜਿਹੀ ਕੀ ਖਾਸ ਗੱਲ ਹੈ ?

admin

ਇਜ਼ਰਾਈਲ-ਈਰਾਨ ਯੁੱਧ ਅਤੇ ਦੁਨੀਆਂ ਦਾ ‘ਪੁਲਿਸਮੈਨ’ !

admin

ਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !

admin