Punjab

ਚੋਣ ਅਬਜ਼ਰਵਰ ਵਲੋਂ ਅਦਾਕਾਰ ਸੋਨੂੰ ਸੂਦ ਦੀ ਕਾਰ ਕੀਤੀ ਜ਼ਬਤ

ਮੋਗਾ – ਚੋਣ ਅਬਜ਼ਰਵਰ ਨੇ ਫਿਲਮ ਅਦਾਕਾਰ ਸੋਨੂੰ ਸੂਦ ਨੂੰ ਲੰਡੇਕੇ ਜਾਂਦੇ ਹੋਏ ਰੋਕਿਆ। ਉਨ੍ਹਾਂ ਦੀ ਕਾਰ ਜ਼ਬਤ ਕਰਕੇ ਸੋਨੂੰ ਸੂਦ ਨੂੰ ਕਿਸੇ ਹੋਰ ਗੱਡੀ ਵਿਚ ਘਰ ਭੇਜ ਦਿੱਤਾ ਗਿਆ ਅਤੇ ਉਸ ਨੂੰ ਘਰ ਰਹਿਣ ਦੀ ਹਦਾਇਤ ਕੀਤੀ ਗਈ। ਅਕਾਲੀ ਦਲ ਦੇ ਪੋਲਿੰਗ ਏਜੰਟ ਦੀਦਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਸੋਨੂੰ ਸੂਦ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ, ਜਿਸ ਤੋਂ ਬਾਅਦ ਇਲੈਕਸ਼ਨ ਬਾਈ ਦੀ ਟੀਮ ਨੇ ਸੋਨੂੰ ਸੂਦ ਦਾ ਪਿੱਛਾ ਕੀਤਾ ਅਤੇ ਦੋਸ਼ ਸਹੀ ਪਾਏ ਜਾਣ ‘ਤੇ ਉਸ ਖਿਲਾਫ ਕਾਰਵਾਈ ਕੀਤੀ ਗਈ ਅਤੇ ਅੱਗੇ ਦੀ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਲਿਖਿਆ ਜਾ ਰਿਹਾ ਹੈ। ਸੋਨੂੰ ਸੂਦ ਦੀ ਨਿੱਜੀ ਕਾਰ ਥਾਣਾ ਸਿਟੀ ਇੱਕ ਵਿੱਚ ਖੜ੍ਹੀ ਹੈ।

ਸੋਨੂੰ ਸੂਦ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਨਾਲ ਗਲਤ ਹਨ। ਉਸਨੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਕੀਤਾ, ਮੈਂ ਸਿਰਫ ਆਪਣੇ ਸਮਰਥਕਾਂ ਤੋਂ ਰਿਪੋਰਟਾਂ ਲੈ ਰਿਹਾ ਸੀ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin