Punjab

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਚੰਡੀਗੜ੍ਹ –   ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਸਮੁੱਚੇ ਚੋਣ ਅਮਲੇ ਨੂੰ ਗ੍ਰਾਮ ਪੰਚਾਇਤ ਚੋਣਾਂ -2024 ਲਈ 15 ਅਕਤੂਬਰ ਨੂੰ ਵੋਟਾਂ ਪੁਆਉਣ ਦੀ ਸਮੁੱਚੀ ਪ੍ਰੀਕ੍ਰਿਆ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖ ਰਹਿ ਕੇ ਨਿਭਾਉਣ ਲਈ ਕਿਹਾ ।
ਚੋਣ ਆਬਜ਼ਰਵਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਸਰਕਾਰੀ ਕਾਲਜ ਮਾਲੇਰਕੋਟਲਾ ਅਤੇ ਅਮਰਗੜ੍ਹ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਮੌਕੇ ਉਨ੍ਹਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਜੇਕਰ ਚੋਣ ਅਮਲਾ ਆਪਣੀ ਡਿਊਟੀ ਪੂਰੀ ਤਰ੍ਹਾਂ ਤਿਆਰੀ ਕਰਕੇ ਤੇ ਪੂਰਨ ਆਤਮ ਵਿਸ਼ਵਾਸ਼ ਨਾਲ ਕਰੇ ਤਾਂ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਾਂ ਪੁਆਉਣ ਮੌਕੇ ਚੋਣ ਜਾਬਤੇ ਦੀ ਪਾਲਣਾ ਵੀ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ ਅਤੇ ਕਿਸੇ ਕਿਸਮ ਦੀ ਅਣਗਹਿਲੀ, ਅਨੁਸ਼ਾਸਨਹੀਣਤਾ ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕ੍ਰਿਆ ਵਿੱਚ ਇਕ ਮਾਮੂਲੀ ਗ਼ਲਤੀ ਵੀ ਭਾਰੀ ਪੈ ਸਕਦੀ ਹੈ, ਇਸ ਲਈ ਸਮੁੱਚੀ ਚੋਣ ਪ੍ਰੀਕ੍ਰਿਆ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਲ ਵਿੱਚ ਲਿਆਉਂਣ ਨੂੰ ਯਕੀਨੀ ਬਣਾਇਆ ਜਾਵੇ ।
ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਗ੍ਰਾਮ ਪੰਚਾਇਤ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਭੈਅ ਰਹਿਤ ਕਰਵਾਉਣ ਲਈ ਜ਼ਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਬੂਥਾਂ ’ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਉਪਰੰਤ ਹੀ ਪੋਲਿੰਗ ਪਾਰਟੀਆਂ ਨੂੰ ਚੋਣਾਂ ਸਬੰਧੀ ਸਮਾਨ ਲੈ ਕੇ  ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਜਾ ਰਿਹਾ ਹੈ। ਉਹਨਾਂ ਪੋਲਿੰਗ ਪਾਰਟੀ ਸਟਾਫ ਨੂੰ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਤੇ ਕਿਸੇ ਵੀ ਅਧਿਕਾਰੀ ਦੁਆਰਾ ਅਣਗਹਿਲੀ ਨਾ ਵਰਤੀ ਜਾਵੇ।
ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਰ ਆਪਣੇ ਸੰਵਿਧਾਨਿਕ ਹੱਕ ਦਾ ਇਸਤੇਮਾਲ ਕਿਸੇ ਵੀ ਡਰ, ਦਬਾਅ, ਲਾਲਚ ਤੋਂ ਮੁਕਤ ਹੋਕੇ ਕਰਨ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ,ਐਸ.ਡੀ.ਐਮ.ਮਾਲੇਰਕੋਟਲਾ/ਅਹਿਮਦਗੜ੍ਹ ਹਰਬੰਸ ਸਿੰਘ, ਐਸ.ਡੀ.ਐਮ.ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,  ਜ਼ਿਲ੍ਹਾ ਮਾਲ ਅਫਸਰ  ਸ੍ਰੀਮਤੀ ਮਨਦੀਪ ਕੌਰ , ਡੀ.ਡੀ.ਪੀ.ਓ ਰਿੰਪੀ ਗਰਗ,ਤਹਿਸੀਲਦਾਰ ਮਾਲੇਰਕੋਟਲਾ ਸ਼ੀਸਪਾਲ ਸਿੰਗਲਾ,ਨਾਇਬ ਤਹਿਸੀਲਦਾਰ ਅਹਿਮਦਗੜ੍ਹ ਪਰਵੀਨ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।

Related posts

ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਲੂਆਂ ਵੱਲੋਂ ਸ਼ਰਧਾਂਜਲੀਆਂ !

admin

ਕਿਸਾਨ ਆਗੂ ਡੱਲੇਵਾਲ ਦਾ ਹਾਲ ਜਾਨਣ ਲਈ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ

admin

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

admin