Punjab

ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਸਮਾਂ ਸਾਰਣੀ ਵਿੱਚ ਬਦਲਾਅ

ਵੋਟਰ ਸੂਚੀਆਂ ਦਾ ਡਾਟਾ।

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਸਮਾਂ ਸਾਰਣੀ ਵਿੱਚ ਬਦਲਾਅ ਕੀਤਾ ਹੈ। ਹੁਣ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾ 31 ਜੁਲਾਈ ਦੀ ਬਜਾਏ 3 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ ਵੀ ਬਦਲ ਕੇ 3 ਅਗਸਤ ਤੋਂ 2 ਸਤੰਬਰ ਕਰ ਦਿੱਤੀ ਗਈ ਹੈ। ਨੋਟਿਸ ਪੜਾਅ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 3 ਅਗਸਤ ਤੋਂ 28 ਸਤੰਬਰ ਤੱਕ ਚੱਲੇਗੀ।

ਭਾਰਤੀ ਚੋਣ ਕਮਿਸ਼ਨ ਨੇ ਸੁਧਾਈ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਵਿੱਚ 1 ਜਨਵਰੀ, 2026 ਨੂੰ ਯੋਗਤਾ ਦੀ ਮਿਤੀ ਮੰਨਦੇ ਹੋਏ ਇਸ ਸ਼ਡਿਊਲ ਵਿੱਚ ਸੋਧ ਕੀਤੀ ਹੈ। ਮੁਹਾਲੀ ਵਿੱਚ ਇਸ ਪ੍ਰੋਗਰਾਮ ਦੇ ਤਹਿਤ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਚੋਣ ਕਮਿਸ਼ਨ ਵੱਲੋਂ ਪਹਿਲਾਂ ਤੋਂ ਤੈਅ ਕੀਤੇ ਸ਼ਡਿਊਲ ਮੁਤਾਬਕ ਹੀ ਜਾਰੀ ਰਹਿਣਗੀਆਂ। ਗਣਨਾ ਫਾਰਮ ਭਰਨ ਦੀ ਪ੍ਰਕਿਰਿਆ 25 ਜੂਨ ਤੋਂ 24 ਜੁਲਾਈ ਤੱਕ ਚੱਲੇਗੀ, ਅਤੇ ਇਸ ਤੋਂ ਬਾਅਦ ਦੇ ਅਗਲੇ ਪੜਾਅ ਤੈਅ ਸਮੇਂ ਅਨੁਸਾਰ ਪੂਰੇ ਕੀਤੇ ਜਾਣਗੇ। ਸਾਰੇ ਚੋਣ ਰਜਿਸਟਰੇਸ਼ਨ ਅਫ਼ਸਰਾਂ, ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰਾਂ, ਬੂਥ ਲੈਵਲ ਅਫ਼ਸਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਸੋਧੇ ਹੋਏ ਸ਼ਡਿਊਲ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਹਰ ਯੋਗ ਵੋਟਰ ਸਮਾਂ-ਸੀਮਾ ਤੋਂ ਜਾਣੂ ਹੋ ਸਕੇ ਅਤੇ ਇਸ ਵੋਟਰ ਸੂਚੀ ਸੁਧਾਈ ਪ੍ਰਕਿਰਿਆ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਹਿੱਸਾ ਲੈ ਸਕੇ।

Related posts

ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਤੱਕ ਐਸਕੇਐਮ  ਦੀ ਟੀਮ ਪੰਜਾਬ ਭਵਨ ਚੰਡੀਗੜ੍ਹ ਵਿੱਚ ਡਟੀ ਰਹੀ

admin

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

Bunty

ਵਿਆਹ ਤੋਂ 1 ਮਹੀਨਾ ਬਾਅਦ ਪਤੀ ਦੇ 40 ਲੱਖ ਲਗਵਾ ਕੇ ਪਹੁੰਚੀ ਕੈਨੇਡਾ

Bunty