Punjab

ਚੋਣ ਪ੍ਰਚਾਰ ਤੋਂ ਪਹਿਲਾਂ ਗਨੀਵ ਕੌਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਮਜੀਠਾ ਹਲਕੇ ਤੋਂ ਉਮੀਦਵਾਰ ਛੱਡਣ ਪਿੱਛੋਂ ਹੁਣ ਉਨ੍ਹਾਂ ਦੇ ਪਤਨੀ ਗਨੀਵ ਕੌਰ ਇਸ ਹਲਕੇ ਤੋਂ ਚੋਣ ਲੜ ਰਹੇਹਨ। ਸੋਮਵਾਰ ਨੂੰ ਉਨ੍ਹਾਂ ਨੇ ਮਜੀਠਾ ਤਹਿਸੀਲਦਾਰ ਕੋਲ ਆਪਣੀ ਨਾਮਜ਼ਦਗੀ ਭਰੀ। ਹੁਣ ਉਹ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ।

ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਚੋਣ ਪ੍ਰਚਾਰ ਕਰਨ ਤੋਂ ਪਹਿਲਾਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮਜੀਠਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਮਰਥਕ ਉਥੇ ਮੌਜੂਦ ਸਨ।

ਗਨੀਵ ਕੌਰ ਨੇ ਕਿਹਾ ਕਿ ਕਿ ਹਲਕਾ ਮਜੀਠਾ ਸਾਡਾ ਪਰਿਵਾਰ ਹੈ ਤੇ ਹਾਲਾਤ ਕੁਝ ਇਸ ਤਰ੍ਹਾਂ ਦੇ ਬਣ ਗਏ ਕਿ ਹੁਣ ਮੈਂ ਇਥੋਂ ਚੋਣ ਲੜ ਰਹੀ ਹਾਂ। ਉਨ੍ਹਾਂ ਕਿਹਾ ਕਿ ਮਜੀਠਾ ਹਲਕਾ ਤੋਂ ਮੈਨੂੰ ਪੂਰਾ ਸਹਿਯੋਗ ਤੇ ਪਿਆਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਹਲਕੇ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਕੰਮ ਕਰਾਂਗੀ।

ਦੱਸ ਦੇਈਏ ਕਿ ਪਹਿਲਾਂ ਬਿਕਰਮਜੀਤ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੇ ਸਨ। ਪਹਿਲਾਂ ਉਹ ਮਜੀਠਾ ਹਲਕੇ ਤੋਂ ਵੀ ਚੋਣ ਲੜਨ ਵਾਲੇ ਸਨ ਪਰ ਫ਼ਿਰ ਨਵਜੋਤ ਸਿੱਧੂ ਵੱਲੋਂ ਇੱਕ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀ ਚੁਣੌਤੀ ਦੇਣ ਪਿੱਛੋਂ ਉਨ੍ਹਾਂ ਇਹ ਚੈਲੰਜ ਸਵੀਕਾਰ ਕੀਤਾ ਤੇ ਮਜੀਠਾ ਹਲਕੇ ਤੋਂ ਆਪਣੀ ਪਤਨੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin