Punjab

ਚੰਗੀ ਸਿਹਤ ਤੇ ਤੰਦਰੁਸਤੀ ਲਈ ਵਾਤਾਵਰਣ ਦੀ ਸੰਭਾਲ ਕਰਨਾ ਜਰੂਰੀ: ਡਾ ਮਨਜੀਤ ਕੌਰ

ਐਸ.ਡੀ.ਐਚ. ਬੁਢਲਾਡਾ ਵਿਚ ਪੌਦਾ ਲਗਾਉਣ ਮੌਕੇ ਡਾ. ਮਨਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਅਤੇ ਸਿਹਤ ਵਿਭਾਗ ਦੀ ਟੀਮ

ਬੁਢਲਾਡਾ -” ਚੰਗੀ ਸਿਹਤ ਅਤੇ ਤੰਦਰੁਸਤੀ ਲਈ ਵਾਤਾਵਰਣ ਦੀ ਸੰਭਾਲ ਕਰਨਾ ਅਤਿ ਜਰੂਰੀ ਹੈ।”

ਇਨਾ ਵਿਚਾਰਾਂ ਦਾ ਪ੍ਰਗਟਾਵਾ ਡਾ ਮਨਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਐਸ.ਡੀਐਚ.ਬੁਢਲਾਡਾ ਨੇ ਐਸ.ਡੀ. ਐਚ. ਬੁਢਲਾਡਾ ਵਿਖੇ ਪੌਦਾ ਲਗਾਉਣ ਮੌਕੇ ਕੀਤਾ। ਇਸ ਮੌਕੇ ਬੋਲਦਿਆਂ ਡਾ ਮਨਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਕਿਹਾ ਕਿ ਵਾਤਾਵਰਨ ਪ੍ਰਣਾਲੀ ਬਹਾਲੀ ਬਹੁਤ ਜਰੂਰੀ ਹੈ ਤਾਂ ਜੋ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕੀਤਾ ਜਾ ਸਕੇ। ਜਨਤਾ ਦੀ ਭਾਗੀਦਾਰੀ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਨਵੀਨ ਉਪਾਵਾਂ ਦੀ ਚੋਣ ਕਰਕੇ ਅਸੀਂ ਵਾਤਾਵਰਣ ਪ੍ਰਣਾਲੀ ਦੀ ਬਹਾਲੀ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ, ਆਸਪਾਸ ਦੇ ਇਲਾਕਿਆਂ ਵਿਚ ਸਫਾਈ ਦੀਆਂ ਗਤੀਵਿਧੀਆਂ, ਘੱਟ ਪਾਣੀ ਦੀ ਵਰਤੋਂ, ਊਰਜਾ-ਕੁਸ਼ਲ ਉਪਕਰਣਾਂ ਦੀ ਵਰਤੋਂ ਕਰਕੇ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਤਾਜਾ ਕੀਤਾ ਜਾ ਸਕਦਾ ਹੈ। ਬੀਤੇ ਸਾਲਾ ਵਿੱਚ ਮਹਾਂਮਾਰੀ ਦੇ ਦੌਰ ਵਿਚ, ਦੁਨੀਆ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਵੋਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫਾ ਹਨ, ਜਿਸ ਨੂੰ ਕਿ ਅਸੀਂ ਭੁੱਲ ਜਾਂਦੇ ਹਾਂ। ਸਾਨੂੰ ਰਵਾਇਤੀ ਢੰਗ ਨਾਲ ਖਪਤ ਕਰਨ ਵਾਲੇ ਸਾਧਨਾਂ ਵੱਲ ਵਾਪਸ ਮੁੜਨ ਦੀ ਜਰੂਰਤ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਪੀੜੀਆਂ ਲਈ ਵੱਧ ਤੋਂ ਵੱਧ ਸਰੋਤ ਛੱਡ ਸਕੀਏ। ਉਨਾ ਕਿਹਾ ਕਿ ਕੁਦਰਤ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਨੂੰ ਪ੍ਰਾਪਤ ਕਰਨ ਦਾ ਟੀਚਾ ਸਾਡੀ ਦ੍ਰਿੜਤਾ ਅਤੇ ਵਚਨਬੱਧਤਾ ਤੇ ਨਿਰਭਰ ਕਰਦਾ ਹੈ ਤਾਂ ਜੋ ਦੇਸ਼ ਵਿਚ ਦਰਿਆਵਾਂ, ਪਹਾੜਾਂ ਅਤੇ ਦਰੱਖਤਾਂ ਦੇ ਨੁਕਸਾਨ ਨੁੰ ਰੋਕਿਆ ਜਾ ਸਕੇ।

Related posts

ਬਿਕਰਮ ਮਜੀਠੀਆ ਨੇ ਘੇਰੀ ਚੰਨੀ ਸਰਕਾਰ

Bunty

ਅਕਾਲੀ ਦਲ ਨੇ ਮਾਨਸਾ ਵਿਚ ਗੁਰਦੁਆਰਾ ਸਾਹਿਬ ’ਤੇ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਹੋਵੇ: ਡਾ. ਦਲਜੀਤ ਸਿੰਘ ਚੀਮਾ

Bunty

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

Bunty