ਪੰਚਕੂਲਾ – ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਪੰਚਕੂਲਾ ‘ਚ ਦਾਖਲ ਹੋ ਗਿਆ ਹੈ। ਪੰਚਕੂਲਾ ਦੇ ਪਿੰਜੌਰ ਦੀ ਰਹਿਣ ਵਾਲੀ ਇਕ ਲੜਕੀ ‘ਚ ਓਮੀਕ੍ਰੋ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਨਵੇਂ ਰੂਪ ਨਾਲ ਇਨਫੈਕਟਿਡ ਲੜਕੀ ਵਿਦੇਸ਼ ਯਾਤਰਾ ਕਰਨ ਤੋਂ ਬਾਅਦ ਸ਼ਹਿਰ ਵਾਪਸ ਆਈ ਸੀ। ਪੰਚਕੂਲਾ ਦੇ ਸਿਵਲ ਸਰਜਨ ਡਾਕਟਰ ਮੁਕਤਾ ਕੁਮਾਰ ਨੇ ਬੱਚੀ ਵਿਚ ਓਮੀਕ੍ਰੋਨ ਦੇ ਨਵੇਂ ਵੇਰੀਐਂਟ ਦੀ ਪੁਸ਼ਟੀ ਕੀਤੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਲੜਕੀ ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ। ਨਾਲ ਹੀ, ਸਿਹਤ ਵਿਭਾਗ ਨੇ ਉਸ ਦੇ ਸੰਪਰਕ ‘ਚ ਆਏ ਲੋਕਾਂ ਨੂੰ ਕੁਆਰੰਟਾਈਨ ਕਰ ਦਿੱਤਾ ਹੈ। ਸਾਰੇ ਲੋਕਾਂ ਦੇ ਸੈਂਪਲ ਜਾਂਚ ਲਈ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ Omicron ਵੇਰੀਐਂਟ ਦਾ ਮਾਮਲਾ ਚੰਡੀਗੜ੍ਹ ਵਿੱਚ ਵੀ ਸਾਹਮਣੇ ਆ ਚੁੱਕਾ ਹੈ। ਇਟਲੀ ਤੋਂ ਪਰਤਿਆ 20 ਸਾਲਾ ਨੌਜਵਾਨ ਇਨਫੈਕਟਿਡ ਪਾਇਆ ਗਿਆ ਸੀ। ਨੌਜਵਾਨ ਵਿਦੇਸ਼ ਤੋਂ ਸ਼ਹਿਰ ਦੇ ਮਨੀਮਾਜਰਾ ਵਿੱਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਕੋਲ ਆਇਆ ਸੀ।