India

ਚੰਡੀਗੜ੍ਹ ਨਗਰ ਨਿਗਮ ‘ਚ ਧਮਾਕੇਦਾਰ ਐਂਟਰੀ ‘ਤੇ ਬੋਲੇ AAP ਮੁਖੀ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਜਿੱਤ ਮਿਲੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਜਨਤਾ ਬਦਲਾਅ ਚਾਹੁੰਦੀ ਹੈ। ਇਸ ਲਈ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਦੇ ਹੋਏ AAP ਦੀ ਇਮਾਨਦਾਰ ਸਿਆਸਤ ਨੂੰ ਚੁਣਿਆ ਹੈ। ਦਰਅਸਲ ਚੰਡੀਗੜ੍ਹ ‘ਚ ਭਾਜਪਾ ਦੇ ਮੇਅਰ, ਸਾਬਕਾ ਮੇਅਰ, ਪਾਰਟੀ ਪ੍ਰਧਾਨ ਅਤੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਚਾਰੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਹਾਰ ਗਏ ਹਨ। ਇਸ ਕਾਰਨ ਆਮ ਆਦਮੀ ਪਾਰਟੀ ਦੇ ਆਗੂ ਬੇਹੱਦ ਖੁਸ਼ ਹਨ ਤੇ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਵਿੱਚ ਇਹ ਖੁਸ਼ੀ ਸਾਂਝੀ ਕੀਤੀ ਹੈ।ਦਰਅਸਲ ਚੰਡੀਗੜ੍ਹ ਨਿਗਮ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲੀ ਹੈ। ਜਾਣਕਾਰੀ ਮੁਤਾਬਕ ਨਿਗਮ ਚੋਣਾਂ ‘ਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਕਾਂਟੇ ਦੀ ਟੱਕਰ ਸੀ। ਭਾਜਪਾ ਲਈ ਸਭ ਤੋਂ ਵੱਡੀ ਚੁਣੌਤੀ ਇਹ ਸੀ ਕਿ ਵਾਰਡ 17 ‘ਚ ਮੇਅਰ ਰਹੇ ਰਵਿਕਾਂਤ ਸ਼ਰਮਾ ਵੀ ਆਮ ਆਦਮੀ ਪਾਰਟੀ ਦੇ ਸਾਹਮਣੇ ਆਪਣਾ ਬਚਾਅ ਨਹੀਂ ਕਰ ਸਕੇ। ਹਾਲਾਂਕਿ ਭਾਜਪਾ ਦੇ ਡਿਪਟੀ ਮੇਅਰ ਮਹੇਸ਼ਇੰਦਰ ਸਿੱਧੂ ਮਾਮੂਲੀ ਵੋਟਾਂ ਨਾਲ ਜਿੱਤ ਗਏ ਹਨ। ਇਸ ਦੇ ਨਾਲ ਹੀ ਦਿੱਲੀ ‘ਚ ‘ਆਪ’ ਆਗੂ ਰਾਘਵ ਚੱਢਾ ਨੇ ਵੀ ਚੰਡੀਗੜ੍ਹ ਨਿਗਮ ਚੋਣਾਂ ਜਿੱਤਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਇਸ ਲਈ ‘ਆਪ’ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਚੰਡੀਗੜ੍ਹ ਵਾਸੀਆਂ ਦਾ ਧੰਨਵਾਦ ਕੀਤਾ। ਲੋਕਾਂ ਨੇ ਸਾਡੇ ਵਰਗੀ ਛੋਟੀ ਤੇ ਇਮਾਨਦਾਰ ਪਾਰਟੀ ਨੂੰ ਲੋਕਾਂ ਨੇ ਇੰਨਾ ਪਿਆਰ ਅਤੇ ਵਿਸ਼ਵਾਸ ਦਿੱਤਾ ਹੈ, ਜਿਸ ਨੇ ਪਹਿਲੀ ਵਾਰ ਇੱਥੇ ਚੋਣ ਲੜੀ ਹੈ। ਚੰਡੀਗੜ੍ਹ ਸਿਰਫ਼ ਟ੍ਰੇਲਰ ਹੈ, ਪੰਜਾਬ ਫ਼ਿਲਮ ਹੈ। ਚੰਡੀਗੜ੍ਹ ਦੇ ਲੋਕਾਂ ਨੇ ਸਭ ਨੂੰ ਨਕਾਰ ਕੇ ‘ਆਪ’ ਨੂੰ ਚੁਣਿਆ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ।

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin