Punjab

ਚੰਨੀ ਦਾ ਹੈਲੀਕਾਪਟਰ ਪ੍ਰਧਾਨ ਮੰਤਰੀ ਦੀ ਵਜ੍ਹਾ ਕਰਕੇ ਨਾ ਉਡਿਆ

ਚੰਡੀਗੜ੍ਹ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਪੰਜਾਬ ਵਿੱਚ ਹੁਣ ਨਵਾਂ ਸਿਆਸੀ ਵਿਵਾਦ ਛਿੜ ਗਿਆ ਹੈ। ਦਰਅਸਲ, ਰਾਹੁਲ ਗਾਂਧੀ ਦੀ ਰੈਲੀ ਦੇ ਮੱਦੇਨਜ਼ਰ ਇਸ ਵਾਰ CM ਚੰਨੀ ਨੇ ਹੁਸ਼ਿਆਰਪੁਰ ਜਾਣਾ ਸੀ ਪਰ ਇਸਦੇ ਲਈ ਉਨ੍ਹਾਂ ਦੇ ਚੌਪਰ ਨੂੰ ਉੱਡਣ ਦੀ ਮਨਜ਼ੂਰੀ ਨਹੀਂ ਮਿਲੀ। । ਇਸ ਲਈ ਉਨ੍ਹਾਂ ਨੇ ਚੰਡੀਗੜ੍ਹ ਤੋਂ ਉਡਾਣ ਭਰਨੀ ਸੀ। ਹਾਲਾਂਕਿ ਪੀਐੱਮ ਦੇ ਦੌਰੇ ਨੂੰ ਲੈ ਕੇ ਪੰਜਾਬ ‘ਚ ਨੋ ਫਲਾਈ ਜ਼ੋਨ ਬਣਾਇਆ ਗਿਆ ਹੈ ਜਿਸ ਵਜ੍ਹਾ ਨਾਲ ਚੰਨੀ ਲਗਭਗ 1 ਘੰਟੇ ਤੱਕ ਹੈਲੀਪੇਟ ‘ਤੇ ਹੀ ਹੈਲੀਕਾਪਟਰ ‘ਚ ਬੈਠੇ ਰਹੇ। ਇਸ ਤੋਂ ਬਾਅਦ ਉਨ੍ਹਾਂ ਨੂੰ ਘਰ ਪਰਤਣਾ ਪਿਆ। ਸਵੇਰੇ ਇਜਾਜ਼ਤ ਨਾ ਮਿਲਣ ਤੋਂ ਬਾਅਦ ਸੀਐੱਮ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ 11 ਵਜੇ ਦੀ ਇਜਾਜ਼ਤ ਮਿਲੀ ਸੀ ਪਰ ਐਨ ਮੌਕੇ ‘ਤੇ ਮਨ੍ਹਾ ਕਰ ਦਿੱਤਾ ਗਿਆ। ਹਾਲਾਂਕਿ ਅਫਸਰਾਂ ਨਾਲ ਗੱਲਬਾਤ ਤੋਂ ਬਾਅਦ ਉਨ੍ਹਾਂ ਨੂੰ ਹੈਲੀਕਾਪਟਰ ਤੋਂ ਜਾਣ ਦੀ ਇਜਾਜ਼ਤ ਮਿਲ ਗਈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੀਐਮ ਚੰਨੀ ਦਾ ਸ਼ਡਿਊਲ ਕੱਲ੍ਹ ਹੀ ਗਿਆ ਸੀ ਕਿ ਉਹ ਹਵਾਈ ਜਹਾਜ਼ ਰਾਹੀਂ ਹੁਸ਼ਿਆਰਪੁਰ ਜਾਣਗੇ। ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਉਸ ਨੇ ਇਸ ਸਬੰਧ ਵਿਚ ਉਡਾਣ ਲਈ ਕਦੋਂ ਅਰਜ਼ੀ ਦਿੱਤੀ ਸੀ। ਫਿਲਹਾਲ ਇਹ ਸਾਰਾ ਮਾਮਲਾ ਸਿਆਸੀ ਸੁਰਖੀਆਂ ਬਟੋਰ ਰਿਹਾ ਹੈ।

ਦਰਅਸਲ ਮੁੱਖ ਮੰਤਰੀ ਚੰਨੀ ਨੂੰ ਪਹਿਲਾਂ ਅੱਜ ਚੰਡੀਗੜ੍ਹ ਅਤੇ ਫਿਰ ਸੁਜਾਨਪੁਰ ‘ਚ ਰੋਕਿਆ ਗਿਆ ਸੀ। ਇਸ ਦੇ ਬਾਅਦ ਸੀ. ਐੱਮ. ਚੰਨੀ ਭੜਕ ਗਏ ਸਨ ਅਤੇ ਉਨ੍ਹਾਂ ਕਿਹਾ ਸੀ ਕਿ ਸਿਆਸੀ ਵਜ੍ਹਾ ਕਰਕੇ ਮੈਨੂੰ ਪ੍ਰਚਾਰ ਨਹੀਂ ਕਰਨ ਦਿੱਤਾ ਜਾ ਰਿਹਾ ਹੈ। ਇਸ ‘ਤੇ ਸੀਐੱਮ ਚੰਨੀ ਨੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਜਨੀਤਕ ਕਾਰਨਾਂ ਕਰਕੇ ਉਨ੍ਹਾਂ ਨੂੰ ਪ੍ਰਚਾਰ ਨਹੀਂ ਕਰਨ ਦਿੱਤਾ ਜਾ ਰਿਹਾ। ਉਹ ਸੂਬੇ ਦੇ ਮੁੱਖ ਮੰਤਰੀ ਹਨ, ਕੋਈ ਅੱਤਵਾਦੀ ਨਹੀਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਜਲੰਧਰ ਦੀ ਰੈਲੀ ‘ਚ ਇਸ ਹੈਲੀਕਾਪਟਰ ਵਿਵਾਦ ਦਾ ਜ਼ਿਕਰ ਕੀਤਾ। ਕਾਂਗਰਸ ‘ਤੇ ਤੰਜ ਕੱਸਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਰੋਧੀਆਂ ਨੂੰ ਰੋਕਣਾ ਪਰੇਸ਼ਾਨ ਕਰਨਾ ਕਾਂਗਰਸ ਦੀ ਆਦਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਭਾਜਪਾ ਨੇ ਪ੍ਰਧਾਨ ਮੰਤਰੀ ਉਮੀਦਵਾਰ ਬਣਾਇਆ ਸੀ। ਉਦੋਂ ਪਠਾਨਕੋਟ ਤੋਂ ਹਿਮਾਚਲ ‘ਚ ਪ੍ਰਚਾਰ ਲਈ ਜਾਂਦੇ ਸਮੇਂ ਉਨ੍ਹਾਂ ਦਾ ਹੈਲੀਕਾਪਟਰ ਰੋਕਿਆ ਗਿਆ ਸੀ। ਮੋਦੀ ਨੇ ਕਿਹਾ ਕਿ ਉਦੋਂ ਕਾਂਗਰਸ ਦੇ ਯੁਵਰਾਜ (ਰਾਹੁਲ ਗਾਂਧੀ) ਅੰਮ੍ਰਿਤਸਰ ‘ਚ ਕਿਤੇ ਆ ਰਹੇ ਸਨ। ਉਦੋਂ ਉਨ੍ਹਾਂ ਦੇ ਕਾਰਨ ਮੇਰਾ ਹੈਲੀਕਾਪਟਰ ਨਹੀਂ ਉੱਡਣ ਦਿੱਤਾ ਗਿਆ ਸੀ ਜਦਕਿ ਉਹ ਸਿਰਫ਼ ਇਕ ਸੰਸਦ ਸਨ। ਇਸੇ ਕਰਕੇ ਮੈਨੂੰ ਹਿਮਾਚਲ ਪ੍ਰਦੇਸ਼ ‘ਚ ਦੋ ਰੈਲੀਆਂ ਰੱਦ ਕਰਨੀਆਂ ਪਈਆਂ ਸਨ। ਉਨ੍ਹਾਂ ਨੂੰ ਸੱਤਾ ਦਾ ਬੇਹੱਦ ਘਮੰਡ ਸੀ।

ਇਸ ਤੋਂ ਪਹਿਲਾਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਵਿੱਚ ਕਮੀ ਦਾ ਮਾਮਲਾ ਸਾਹਮਣੇ ਆਇਆ ਸੀ । ਫ਼ਿਰੋਜ਼ਪੁਰ ਵਿੱਚ ਉਨ੍ਹਾਂ ਦਾ ਕਾਫ਼ਲਾ ਕਰੀਬ 20 ਮਿੰਟ ਤੱਕ ਫਲਾਈਓਵਰ ‘ਤੇ ਖੜ੍ਹਾ ਰਿਹਾ। ਜਿਸ ਤੋਂ ਬਾਅਦ ਸੁਪਰੀਮ ਕੋਰਟ ਇਸ ਦੀ ਜਾਂਚ ਕਰਵਾ ਰਹੀ ਹੈ। ਹੁਣ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।

Related posts

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨਾਲ ਮੀਟਿੰਗ !

admin

ਮੁੱਖ-ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ

admin

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਕਿੱਕ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

admin