Punjab

ਚੰਨੀ ਨੇ ਮਹਿਜ਼ 25 ਕਿਲੋਮੀਟਰ ਲਈ ਕੀਤਾ ਸਰਕਾਰੀ ਹੈਲੀਕਾਪਟਰ ਦਾ ਇਸਤੇਮਾਲ

ਚੰਡੀਗੜ੍ਹ – ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਉਨ੍ਹਾਂ ਨੇ ਦਿੱਲੀ ਲਈ ਚਾਰਟਿਡ ਫਲਾਈਟ ਫੜਣ ਲਈ ਸਰਕਾਰੀ ਹੈਲੀਕਾਪਟਰ ਦਾ ਇਸਤੇਮਾਲ ਕੀਤਾ। ਜਦਕਿ ਸੀਐਮ ਦੀ ਰਿਹਾਇਸ਼ ਤੋਂ ਮੋਹਾਲੀ ਹਵਾਈ ਅੱਡੇ ਦੀ ਦੂਰੀ ਸਿਰਫ਼ 25 ਕਿਲੋਮੀਟਰ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਦਿੱਲੀ ਪਹੁੰਚੇ ਚਰਨਜੀਤ ਸਿੰਘ ਚੰਨੀ ਨਾਲ PPCC ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਤੇ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਸੀ। ਮੁੱਖ ਮੰਤਰੀ ਨੇ ਰਾਜਿੰਦਰ ਪਾਰਕ ਤੋਂ ਉਡਾਨ ਭਰੀ ਤੇ ਮੋਹਾਲੀ ਹਵਾਈ ਅੱਡੇ ‘ਤੇ ਉਤਰੇ। ਪਿਛਲੀ SAD-BJP ਸਰਕਾਰ ਦੌਰਾਨ ਹੈਲੀਕਾਪਟਰ ਦਾ ਇਸਤੇਮਾਲ ਪੰਜਾਬ ‘ਚ ਇਕ ਵੱਡਾ ਮੁੱਦਾ ਰਿਹਾ ਹੈ। ਇਸ ਨਾਲ ਸਰਕਾਰੀ ਖਜਾਨੇ ‘ਤੇ ਬੋਝ ਪੈਂਦਾ ਹੈ। ਉਸ ਸਮੇਂ ਸਰਕਾਰੀ ਹੈਲੀਕਾਪਟਰ ਤੋਂ ਜ਼ਿਆਦਾ ਇਸਤੇਮਾਲ ‘ਤੇ ਵਿਰੋਧੀਆਂ ਦੇ ਨਾਲ-ਨਾਲ ਲੋਕਾਂ ਨੇ ਵੀ ਨਾਰਾਜ਼ਗੀ ਜਤਾਈ ਸੀ। ਬਾਅਦ ‘ਚ ਕਾਂਗਰਸ ਨੇ ਆਪਣੇ ਐਲਾਨ ਪੱਤਰ ‘ਚ ਵਾਅਦਾ ਕੀਤਾ ਸੀ ਕਿ ਉਹ ਹੈਲੀਕਾਪਟਰ ਦਾ ਇਸਤੇਮਾਲ ਨਹੀਂ ਕਰੇਗੀ। ਕਾਂਗਰਸ ਦੇ ਐਲਾਨ ਪੱਤਰ ‘ਚ ਸਾਫ਼ ਕਿਹਾ ਗਿਆ ਸੀ ਐਂਮਰਜੈਂਸੀ ਜਾਂ ਆਫਤ ਨੂੰ ਛੱਡ ਕੇ ਮੁੱਖ ਮੰਤਰੀ ਤੇ ਮੰਤਰੀਆਂ ਦੀ ਯਾਤਰਾ ਲਈ ਹੈਲੀਕਾਪਟਰ ਦਾ ਇਸਤੇਮਾਲ ਹੋਵੇਗਾ।ਅੰਗਰੇਜ਼ੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਮਾਮਲਾ ਵਧਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਇਸ ਘਟਨਾ ਬਾਰੇ ਸਪੱਸ਼ਟੀਕਰਨ ਦਿੱਤਾ ਹੈ। CMO ਨੇ ਕਿਹਾ ਕਿ ਮੁੱਖ ਮੰਤਰੀ ਨੇ ਚਾਰਟਿਡ ਜਹਾਜ਼ ਫੜਨ ਲਈ ਹੈਲੀਕਾਪਟਰ ਦੀ ਵਰਤੋਂ ਕੀਤੀ ਕਿਉਂਕਿ ਚਰਨਜੀਤ ਸਿੰਘ ਚੰਨੀ ਕੋਲ ਸਮਾਂ ਨਹੀਂ ਸੀ। ਇਸ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਸਥਿਤ ਰਾਜਿੰਦਰ ਪਾਰਕ ਤੋਂ ਸਰਕਾਰੀ ਹੈਲੀਕਾਪਟਰ ਲੈ ਕੇ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜਣਾ ਪਿਆ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin