Punjab

ਚੰਨੀ ਨੇ ਮੋਦੀ ਸਰਕਾਰ ‘ਤੇ ਕੀਤਾ ਸ਼ਾਇਰਾਨਾ ਵਾਰ, ਸ਼ਹੀਦ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਇਹ ਫ਼ੈਸਲਾ ਲੈ ਲੈਣਾ ਚਾਹੀਦਾ ਸੀ ਪਰ ਦੇਰ ਆਇਦ ਦਰੁਸਤ ਆਇਦ। ਚੰਨੀ ਨੇ ਕੇਂਦਰ ਸਰਕਾਰ ‘ਤੇ ਸ਼ਾਇਰਾਨਾ ਵਾਰ ਕਰਦੇ ਹੋਏ ਕਿਹਾ- ‘ਸਭ ਕੁਝ ਲੁਟਾਕਰ ਹੋਸ਼ ਮੇ ਆਏ ਤੋ ਕਿਆ ਹੂਆ…’। ਅਕਾਲੀ ਦਲ ਨੂੰ ਲੰਮੇ ਹੱਥੀਆਂ ਲੈਂਦਿਆਂ ਉਨ੍ਹਾਂ ਕਿਹਾ ਕਿ ਕਾਨੂੰਨਾਂ ਨੂੰ ਲਾਗੂ ਕਰਨ ਲਈ ਅਕਾਲੀ ਦਲ ਨੇ ਕੇਂਦਰ ਨੂੰ ਮੋਢਾ ਦਿੱਤਾ। ਅਕਾਲੀ ਦਲ ਨਾ ਹੁੰਦਾ ਤਾਂ ਕਾਲੇ ਕਾਨੂੰਨ ਆਉਂਦੇ ਹੀ ਨਾ। ਕੇਜਰੀਵਾਲ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਵੀ ਟਰੇਡ ਕਾਨੂੰਨ ਰੱਦ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਸਾਨ ਸੰਘਰਸ਼ ਦੇ ਨਾਂ ‘ਤੇ ਯਾਦਗਾਰ ਬਣਾਉਣ ਦਾ ਐਲਾਨ ਕੀਤਾ। ਚੰਨੀ ਨੇ ਕਿਸਾਨਾਂ ਅਪਾਲੀ ਕੀਤੀ ਕਿ ਬੀਐੱਸਐੱਫ ਦੇ ਦਾਇਰੇ ਦੇ ਮੁੱਦੇ ‘ਤੇ ਇਕਜੁੱਟ ਹੋ ਕੇ ਲੜਾਈ ਲੜਨੀ ਪਵੇਗੀ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਦੇਰ ਨਾਲ ਲਿਆ ਪਰ ਸਵਾਗਤ ਯੋਗ ਕਦਮ ਕਰਾਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਫ਼ੈਸਲਾ ਬਹੁਤ ਪਹਿਲਾਂ ਲਿਆ ਹੁੰਦਾ ਤਾਂ ਅਨੇਕਾਂ ਕੀਮਤੀ ਜਾਨਾਂ ਬਚ ਜਾਂਦੀਆਂ।ਕਿਸਾਨਾਂ ਨੂੰ ਭਰੋਸੇ ਵਿਚ ਲਏ ਬਿਨਾਂ ਇਹ ਕਾਲੇ ਖੇਤੀ ਕਾਨੂੰਨ ਆਪਹੁਦਰੇ ਢੰਗ ਨਾਲ ਲਾਗੂ ਕਰਨ ਲਈ ਕੇਂਦਰ ‘ਤੇ ਦੋਸ਼ ਲਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਰਿਕਾਰਡ ਉੱਤੇ ਇਹ ਮੰਨ ਲੈਣਾ ਚਾਹੀਦਾ ਹੈ ਕਿ ਇਹ ਬਿੱਲ ਲਿਆ ਕੇ ਉਸ ਨੇ ਬਹੁਤ ਵੱਡੀ ਗਲਤੀ ਕੀਤੀ ਹੈ, ਜੋ ਪਿਛਲੇ ਡੇਢ ਸਾਲ ਤੋਂ ਟੱਸ ਤੋਂ ਮੱਸ ਵੀ ਨਾ ਹੋਈ।”

Related posts

ਨਹਿਰਾਂ/ਦਰਿਆਵਾਂ ’ਚ ਨਹਾਉਣ ’ਤੇ 3 ਸਤੰਬਰ ਤੱਕ ਦੀ ਪਾਬੰਦੀ !

admin

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin