Punjab

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਤਿੰਨ ਰੋਜ਼ਾ ਸ਼ਹੀਦੀ ਜੋੜਮੇਲ ਦੀ ਹੋਈ ਆਰੰਭਤਾ 

ਫ਼ਤਹਿਗੜ੍ਹ ਸਾਹਿਬ  – ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ‘ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਧਾਰਮਿਕ ਰਵਾਇਤਾਂ ਅਤੇ ਪੂਰੇ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ ਹੋਈ।
ਸ਼ਹੀਦਾਂ ਦੀ ਯਾਦ ‘ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਦਿਨ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸ਼ਰਧਾਲੂ ਪੁੱਜੇ। ਸ਼ਹੀਦੀ ਸਭਾ ਦੀ ਅਰੰਭਤਾ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਆਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਕਥਾ ਵਾਚਕ ਭਾਈ ਅਤਰ ਸਿੰਘ ਵੱਲੋਂ ਕੀਤੀ ਗਈ ਜਦੋਂ ਕਿ ਹੁਕਮਨਾਮਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਥਾਵਾਚਕ ਭਾਈ ਅਜਮੇਰ ਸਿੰਘ ਵੱਲੋਂ ਲਿਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖਾਲਸਾ, ਗੁਰਦੀਪ  ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਏ.ਡੀ.ਸੀ. (ਜ) ਇਸ਼ਾ ਸਿੰਗਲ, ਐਸ.ਡੀ.ਐਮ. ਅਰਵਿੰਦ ਕੁਮਾਰ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਮੀਤ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਹਾਜ਼ਰ ਸਨ । ਇਸ ਮੌਕੇ ਤੇ ਹਾਜ਼ਰ ਆਗੂਆਂ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ 28 ਦਸੰਬਰ ਨੂੰ ਇਸੇ ਅਸਥਾਨ ‘ਤੇ ਪਾਏ ਜਾਣਗੇ ਅਤੇ ਉਸੇ ਦਿਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਕੇ ਦੁਪਹਿਰ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਪੁੱਜੇਗਾ। ਇਸੇ ਤਰ੍ਹਾਂ ਬਾਅਦ ਦੁਪਹਿਰ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸਾਹਮਣੇ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਮਾਗਮਾਂ ਦੀ ਆਰੰਭਤਾ ਕਰਵਾਈ ਗਈ।

Related posts

ਪੰਜਾਬ ਦੀ ਮੁੜ ਖੁਸ਼ਹਾਲੀ ਲਈ ਭੈੜੀ ਸਿਆਸਤ ਦੀ ਥਾਂ ਸਾਂਝੇ ਯਤਨ ਕਰਨ ਦਾ ਵੇਲਾ !

admin

ਉੱਘੇ ਲਿਖਾਰੀ ਡਾ. ਵਿਜੈ ਗਰਗ ਸਮੇਤ 10 ਪ੍ਰਮੁੱਖ ਸ਼ਖਸੀਅਤਾਂ ਦਾ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨ

admin

ਮਿਡਲ-ਈਸਟ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਾਸਤੇ ਫੌਰੀ ਕਦਮ ਚੁੱਕੇ ਜਾਣ – ਸੁਖਬੀਰ ਸਿੰਘ ਬਾਦਲ

admin