India

ਛੱਤੀਸਗੜ੍ਹ ’ਚ ਨਕਸਲੀ ਧਮਾਕਾ, ਬੀ.ਐਸ.ਐਫ਼. ਦਾ ਜਵਾਨ ਸ਼ਹੀਦ

ਕਾਂਕੇਰ –  ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਕਾਂਕੇਰ ਜ਼ਿਲ੍ਹੇ ’ਚ ਵੀਰਵਾਰ ਨੂੰ ਨਕਸਲੀਆਂ ਨੇ ਬਾਰੂਦੀ ਸੁਰੰਗ ’ਚ ਧਮਾਕਾ ਕੀਤਾ, ਜਿਸ ’ਚ ਸਰਹੱਦ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦਾ ਇਕ ਜਵਾਨ ਸ਼ਹੀਦ ਹੋ ਗਿਆ। ਪਿਛਲੇ ਦੋ ਦਿਨਾਂ ’ਚ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਪਰਤਾਪੁਰ ਪੁਲਿਸ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਸੜਕਟੋਲਾ ਪਿੰਡ ਕੋਲ ਉਸ ਸਮੇਂ ਵਾਪਰੀ, ਜਦੋਂ ਬੀ.ਐੱਸ.ਐੱਫ. ਅਤੇ ਜ਼ਿਲ੍ਹਾ ਪੁਲਿਸ ਦੀ ਇਕ ਸਾਂਝੀ ਟੀਮ ਗਸ਼ਤ ਕਰ ਰਹੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਕਸਲੀਆਂ ਵਲੋਂ ਕੀਤੇ ਗਏ ਧਮਾਕੇ ਵਿਚ ਬੀ.ਐੱਸ.ਐੱਫ. ਦਾ ਹੈੱਡ ਕਾਂਸਟੇਬਲ ਅਖਿਲੇਸ਼ ਰਾਏ (45) ਜ਼ਖਮੀ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਰਾਏ ਨੂੰ ਮੁੱਢਲਾ
ਇਲਾਜ ਦਿੱਤਾ ਗਿਆ ਅਤੇ ਬਿਹਤਰ ਇਲਾਜ ਲਈ ਪਖਾਂਜੂਰ ਭੇਜਿਆ ਗਿਆ ਪਰ ਉਨ੍ਹਾਂ ਨੇ ਰਾਹ ਵਿਚ ਹੀ ਦਮ ਤੋੜ ਦਿੱਤਾ। ਸ਼ਹੀਦ ਹੋਇਆ ਜਵਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਅਧਿਕਾਰੀ ਨੇ ਦੱਸਿਆ ਕਿ ਬੀ.ਐੱਸ.ਐੱਫ., ਜ਼ਿਲ੍ਹਾ ਰਿਜ਼ਰਵ ਗਾਰਡ ਅਤੇ ਜ਼ਿਲ੍ਹਾ ਬਲ ਦੀ ਸਾਂਝੀ ਟੀਮ ਵੱਲੋਂ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਕਿ ਨਾਰਾਇਣਪੁਰ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਨਕਸਲੀਆਂ ਵਲੋਂ ਸੁਰੱਖਿਆ ਕਰਮੀਆਂ ਦੀ ਟੀਮ ’ਤੇ ਹਮਲਾ ਕਰਨ ਅਤੇ ਆਈ.ਈ.ਡੀ. ਨਾਲ ਧਮਾਕਾ ਕਰਨ ਨਾਲ ਛੱਤੀਸਗੜ੍ਹ ਹਥਿਆਰਬੰਦ ਫੋਰਸ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਇਕ ਹੋਰ ਜ਼ਖਮੀ ਹੋ ਗਿਆ ਸੀ।

Related posts

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

admin

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

admin

ਆਈਫੋਨ 2025 ਵਿੱਚ ਭਾਰਤ ਦਾ ਸਭ ਤੋਂ ਵੱਧ ਨਿਰਯਾਤ ਉਤਪਾਦ ਬਣਿਆ

admin