Punjab

ਜਥੇਦਾਰ ਕਰਨੈਲ ਸਿੰਘ ਪੰਜੌਲੀ ਵਲੋਂ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਨੂੰ ਅਲਵਿਦਾ

ਜਥੇਦਾਰ ਕਰਨੈਲ ਸਿੰਘ ਪੰਜੌਲੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਟਕਸਾਲੀ ਆਗੂ।

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਟਕਸਾਲੀ ਆਗੂ ਜਥੇਦਾਰ ਕਰਨੈਲ ਸਿੰਘ ਪੰਜੌਲੀ ਨੇ ਨਵੀਂ ਬਣੀ ਜਥੇਬੰਦੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਤੋਂ ਬਾਹਰ ਹੋ ਗਏ ਹਨ। ਬੇਸ਼ੱਕ ਪੰਜੌਲੀ ਨੇ ਆਪਣੇ ਅਸਤੀਫ਼ੇ ਵਿੱਚ ਨਿੱਜੀ ਕਾਰਣਾਂ ਦਾ ਹਵਾਲਾ ਦਿੱਤਾ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਦੇ ਕੰਮ ਕਰਨ ਦੇ ਤਰੀਕੇ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਤੋਂ ਉਹ ਨਾਰਾਜ਼ ਚੱਲ ਰਹੇ ਸਨ

ਜਥੇਦਾਰ ਕਰਨੈਲ ਸਿੰਘ ਪੰਜੌਲੀ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਸ ਦਾ ਐਲਾਨ ਕਰਦਿਆਂ ਕਿਹਾ ਹੈ ਕਿ, “ਸਤਿਕਾਰ ਯੋਗ ਪ੍ਰਧਾਨ ਸਾਹਿਬ ਜੀਓ, – ਵਾਹਿਗੁਰੂ ਜੀ ਕਾ ਖ਼ਾਲਸਾ॥ ਵਾਹਿਗੁਰੂ ਜੀ ਕੀ ਫਤਹਿ॥- ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰਸਰਜੀਤੀ ਦੀ ਭਰਤੀ ਕੀਤੀ ਸੀ ਅਤੇ ਇਸ ਦਾ ਸਟੇਟ ਡੈਲੀਗੇਟ ਬਣਿਆ ਸੀ। ਡੈਲੀਗੇਟ ਦੀ ਭੂਮਿਕਾ ਪਾਰਟੀ ਦੇ ਪ੍ਰਧਾਨ ਦੀ ਚੋਣ ਤੱਕ ਹੀ ਹੁੰਦੀ ਹੈ ਜਿਸ ਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ। ਉਸ ਤੋਂ ਬਾਅਦ ਪਾਰਟੀ ਵੱਲੋਂ ਮੇਰੀ ਕਿਸੇ ਵੀ ਪਲੇਟਫਾਰਮ ਉੱਤੇ ਕੰਮ ਕਰਨ ਲਈ ਕਦੇ ਵੀ, ਕਿਸੇ ਤਰ੍ਹਾਂ ਦੀ ਡਿਊਟੀ ਨਹੀਂ ਸੀ ਲਗਾਈ ਗਈ। ਪਾਰਟੀ ਵਿੱਚ ਕੁੱਝ ਇਹੋ ਜਿਹੇ ਬੰਦੇ ਵੀ ਸ਼ਾਮਲ ਹਨ ਜਿਹਨਾਂ ਨੇ ਮੇਰਾ ਜਾਤੀ, ਜਮਾਤੀ ਅਤੇ ਸਮਾਜਿਕ ਤੌਰ ਉੱਤੇ ਬਹੁਤ ਨੁਕਸਾਨ ਕੀਤਾ ਹੈ ਅਤੇ ਲਗਾਤਾਰ ਕਰ ਵੀ ਰਹੇ ਹਨ। ਇਹਨਾਂ ਬੰਦਿਆਂ ਦੀ ਬਦੌਲਤ ਮੈਨੂੰ ਆਰਥਿਕ ਤੌਰ ਉੱਤੇ ਬਹੁਤ ਨੁਕਸਾਨ ਵੀ ਝੱਲਣਾ ਪਿਆ। ਇਸ ਸੱਭ ਕੁੱਝ ਦੇ ਬਾਵਜੂਦ ਮੈਂ ਪੰਥਕ ਹਿੱਤਾਂ ਅਤੇ ਪਾਰਟੀ ਦੇ ਹਿੱਤਾਂ ਨੂੰ ਮੁੱਖ ਰੱਖਕੇ ਆਪਣੀ ਆਤਮਾ ਉੱਤੇ ਬੋਝ ਪਾ ਕੇ ਬਹੁਤ ਕੁੱਝ ਬਰਦਾਸ਼ਤ ਕਰਦਾ ਰਿਹਾ ਹਾਂ। ਪ੍ਰੰਤੂ ਕੱਲ ਮਿਤੀ 22 ਫਰਬਰੀ 2026 ਨੂੰ ਵਾਪਰੀ ਇੱਕ ਘਟਨਾ ਨੇ ਮੈਨੂੰ ਪਾਰਟੀ ਨੂੰ ਅਲਵਿਦਾ ਕਹਿਣ ਲਈ ਮਜਬੂਰ ਕਰ ਦਿੱਤਾ। ਮੇਰੇ ਪਾਸ ਪਾਰਟੀ ਦਾ ਕੋਈ ਅਹੁਦਾ ਤਾਂ ਨਹੀਂ ਸੀ ਜਿਸ ਤੋਂ ਮੈਂ ਅਸਤੀਫਾ ਦੇ ਦਿੰਦਾ। ਇਸ ਲਈ ਅੱਜ ਤੋਂ ਬਾਅਦ ਮੈਨੂੰ ਸ਼੍ਰੋਮਣੀ ਅਕਾਲੀ ਦੱਲ ਪੁਨਰ ਸੁਰਜੀਤੀ ਦਾ ਹਿੱਸਾ ਨਾ ਸਮਝਿਆ ਜਾਵੇ। ਮੇਰੀ ਅਕਾਲ ਪੁਰਖ ਵਹਿਗੁਰੂ ਸਨਮੁੱਖ ਅਰਦਾਸ ਹੈ ਕਿ ਇਹ ਪਾਰਟੀ ਚੜ੍ਹਦੀ ਕਲਾ ਵਿੱਚ ਰਹੇ। ਮੈਂ ਜਿੰਨਾ ਕੁ ਸਫ਼ਰ ਤੁਹਾਡੇ ਨਾਲ ਤੁਰ ਸਕਿਆ ਪ੍ਰਵਾਨ ਕਰਨਾ ਜੀ। ਧੰਨਵਾਦ ਸਾਹਿਤ – ਕਰਨੈਲ ਸਿੰਘ ਪੰਜੋਲੀ – ਮੈਂਬਰ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ।

Related posts

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

admin

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

admin

ਪ੍ਰੋਜੈਕਟ ਇਨੋਵੇਸ਼ਨ ਅਧੀਨ ਅੰਤਰਰਾਜੀ ਵਿਜ਼ਿਟ ਲਈ ਵਿੱਦਿਅਕ ਟੂਰ

admin