International

ਜਨਮਤ ਸਰਵੇਖਣ ’ਚ ਦੇਸ਼ ਅੰਦਰ 80 ਫ਼ੀਸਦੀ ਲੋਕਾਂ ਦਾ ਸਮਰਥਨ

ਮਾਸਕੋ – ਯੂਕਰੇਨ ਵਿਚ ਜਾਰੀ ਜੰਗ ਵਿਚਾਲੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਫ਼ੈਸਲਾ ਲਿਆ ਹੈ ਕਿ ਉਹ ਮਾਰਚ 2024 ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ’ਚ ਮੁੜ ਹਿੱਸਾ ਲੈਣਗੇ। ਇਸ ਸੰਕਲਪ ਨਾਲ ਸੰਭਾਵਨਾ ਬਣ ਰਹੀ ਹੈ ਕਿ ਉਹ ਘੱਟੋ ਘੱਟ 2030 ਤੱਕ ਸੱਤਾ ਵਿਚ ਬਣੇ ਰਹਿਣਗੇ।1999 ਦੇ ਆਖ਼ਰੀ ਦਿਨ ਬੋਰਿਸ ਯੇਲਤਸਿਨ ਤੋਂ ਬਾਅਦ ਪੁਤਿਨ ਰੂਸ ਦੇ ਰਾਸ਼ਟਰਪਤੀ ਅਹੁਦੇ ’ਤੇ ਬੈਠੇ ਸਨ। ਉਹ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸ਼ਾਸਨ ਕਰਨ ਵਾਲੇ ਸ਼ਖ਼ਸ ਹਨ। ਕ੍ਰੇਮਲਿਨ ਦੀ ਸਿਆਸੀ ਸੰਵੇਦਨਸ਼ੀਲਤਾ ਕਾਰਨ ਨਾਮ ਨਾ ਪ੍ਰਕਾਸ਼ਿਤ ਕਰਨ ਦੀ ਸ਼ਰਤ ’ਤੇ ਸੂਤਰਾਂ ਨੇ ਰਾਇਟਰ ਨੂੰ 71 ਸਾਲਾ ਪੁਤਿਨ ਦੇ ਫ਼ੈਸਲੇ ਨੂੰ ਲੈ ਕੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਉਨ੍ਹਾਂ ਦੇ ਸਮਰਥਕ ਤੇ ਸਲਾਹਕਾਰ ਰਾਸ਼ਟਰਪਤੀ ਚੋਣ ਦੀਆਂ ਤਿਆਰੀਆਂ ਵਿਚ ਰੁੱਝ ਗਏ ਹਨ। ਜਨਮਤ ਸਰਵੇਖਣ ਦਰਸਾਉਂਦੇ ਹਨ ਕਿ ਰੂਸ ਅੰਦਰ ਉਨ੍ਹਾਂ ਨੂੰ 80 ਫ਼ੀਸਦੀ ਲੋਕਾਂ ਦਾ ਸਮਰਥਨ ਹਾਸਲ ਹੈ। ਇਸ ਲਈ ਸਿਆਸੀ ਵਿਸ਼ਲੇਸ਼ਕਾਂ ਦਾ ਵੀ ਮੰਨਣਾ ਹੈ ਕਿ ਜੇ ਉਹ ਰਾਸ਼ਟਰਪਤੀ ਚੋਣ ਲੜਦੇ ਹਨ ਤਾਂ ਉਨ੍ਹਾਂ ਦੀ ਜਿੱਤ ਯਕੀਨੀ ਹੈ। ਇਕ ਸੂਤਰ ਨੇ ਕਿਹਾ ਕਿ ਰਾਸ਼ਟਰਪਤੀ ਪੁਤਿਨ ਜਲਦ ਹੀ ਚੋਣ ਲੜਨ ਦਾ ਐਲਾਨ ਕਰਨਗੇ। ਉਥੇ ਬਹੁਤ ਸਾਰੇ ਰਾਜਦੂਤ, ਜਾਸੂਸ ਤੇ ਅਧਿਕਾਰੀ ਚਾਹੁੰਦੇ ਹਨ ਕਿ ਪੁਤਿਨ ਉਮਰ ਭਰ ਸੱਤਾ ਵਿਚ ਬਣੇ ਰਹਿਣ। ਕ੍ਰੇਮਲਿਨ ਦੇ ਬੁਲਾਰੇ ਦਿਮਿਤ੍ਰੀ ਪੇਸਕੋਵ ਨੇ ਇਸ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਉਹ ਸਤੰਬਰ ਵਿਚ ਕਹਿ ਚੁੱਕੇ ਹਨ ਕਿ ਜੇ ਪੁਤਿਨ ਚੋਣ ਲੜਦੇ ਹਨ ਤਾਂ ਉਨ੍ਹਾਂ ਦਾ ਕੋਈ ਮੁਕਾਬਲਾ ਨਹੀਂ ਕਰ ਸਕੇਗਾ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin