International

ਜਨਰਲ ਅਸੀਮ ਮੁਨੀਰ ਪਾਕਿਸਤਾਨੀ ਫੌਜ ਦੇ ਫੀਲਡ ਮਾਰਸ਼ਲ ਬਣੇ !

ਜਨਰਲ ਅਸੀਮ ਮੁਨੀਰ ਦੇਸ਼ ਦੇ ਇਤਿਹਾਸ ਵਿੱਚ ਦੂਜੇ ਫੀਲਡ ਮਾਰਸ਼ਲ ਬਣ ਗਏ ਹਨ।

ਪਾਕਿਸਤਾਨ ਦੀ ਕੈਬਨਿਟ ਨੇ ਮੰਗਲਵਾਰ ਨੂੰ ਪਾਕਿਸਤਾਨੀ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ।  ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ਲਗਾਤਾਰ ਭਾਰਤ ਵਿਰੁੱਧ ਜ਼ਹਿਰ ਉਗਲ ਰਹੇ ਹਨ। ਹਾਲ ਹੀ ਵਿੱਚ ਹੋਏ ਆਪ੍ਰੇਸ਼ਨ ਸਿੰਦੂਰ ਦੌਰਾਨ ਉਸਨੇ ਕਈ ਭੜਕਾਊ ਬਿਆਨ ਦਿੱਤੇ।

ਪਾਕਿਸਤਾਨ ਵਿੱਚ ਫੀਲਡ ਮਾਰਸ਼ਲ ਦਾ ਦਰਜਾ ਪਾਕਿਸਤਾਨੀ ਹਥਿਆਰਬੰਦ ਸੈਨਾਵਾਂ ਵਿੱਚ ਸਭ ਤੋਂ ਉੱਚਾ ਦਰਜਾ ਹੈ। ਜਨਰਲ ਅਸੀਮ ਮੁਨੀਰ ਦੇਸ਼ ਦੇ ਇਤਿਹਾਸ ਵਿੱਚ ਦੂਜੇ ਫੀਲਡ ਮਾਰਸ਼ਲ ਬਣ ਗਏ ਹਨ, ਇਸ ਤੋਂ ਪਹਿਲਾਂ ਅਯੂਬ ਖਾਨ 1959-1967 ਵਿਚਕਾਰ ਇਸ ਅਹੁਦੇ ‘ਤੇ ਰਹੇ ਸਨ।

ਪਾਕਿਸਤਾਨ ਲਗਾਤਾਰ ਇਹ ਪ੍ਰਚਾਰ ਯੁੱਧ ਛੇੜ ਰਿਹਾ ਹੈ। ਸ਼ਾਹਬਾਜ਼ ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਉਹ ਦੁਨੀਆ ਨੂੰ ਇਹ ਸੁਨੇਹਾ ਦੇ ਸਕੇ ਕਿ ਫੌਜ ਮੁਖੀ ਮੁਨੀਰ ਨੇ ਪਾਕਿਸਤਾਨ ਨੂੰ ਜਿੱਤ ਦਿਵਾਈ ਹੈ। ਇਸੇ ਲਈ ਉਸਨੂੰ ਤਰੱਕੀ ਦਿੱਤੀ ਗਈ ਹੈ ਪਰ ਸੱਚ ਇਸ ਦੇ ਉਲਟ ਹੈ। ਕਿਉਂਕਿ ਭਾਰਤ ਨੇ ਪਾਕਿਸਤਾਨ ਵਿੱਚ ਵੜ ਕੇ ਉਨ੍ਹਾਂ ਦੇ ਅੱਤਵਾਦੀਆਂ ਠਿਕਾਣਿਆਂ ਨੂੰ ਤਬਾਹ ਕੀਤਾ ਹੈ।

Related posts

ਡੋਨਾਲਡ ਟਰੰਪ ਦਾ 25% ਟੈਕਸ ਭਾਰਤੀ ਨਿਰਯਾਤਕਾਂ ‘ਤੇ ਮਾੜਾ ਅਸਰ ਪਾਵੇਗਾ !

admin

ਭਾਰਤ ਅਤੇ ਮਾਲਦੀਵ ਵਿਚਕਾਰ ਨੇੜਲੇ ਸਬੰਧਾਂ ਅਤੇ ਸਦਭਾਵਨਾ ਦੇ 60 ਸਾਲ !

admin

ਥਾਈਲੈਂਡ-ਕੰਬੋਡੀਆ ਵਿਚਕਾਰ ਲੜਾਈ ਦਾ ਕੇਂਦਰ ਬਿੰਦੂ ਹੈ ਸਿ਼ਵ ਟੈਂਪਲ !

admin