International

ਜਰਮਨੀ ‘ਚ ਕੋਰੋਨਾ ਦੇ ਰਿਕਾਰਡ 50,196 ਨਵੇਂ ਕੇਸ

ਵਾਸ਼ਿੰਗਟਨ – ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅਨੁਸਾਰ ਪਿਛਲੇ ਹਫਤੇ ਯੂਰਪ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ 10 ਫੀਸਦੀ ਦਾ ਵਾਧਾ ਹੋਇਆ ਹੈ। ਇਹ ਲਗਾਤਾਰ ਛੇਵਾਂ ਹਫ਼ਤਾ ਸੀ ਜਦੋਂ ਇਸ ਮਹਾਦੀਪ ਵਿਚ ਕੋਰੋਨਾ ਦੇ ਮਾਮਲੇ ਵਧੇ ਹਨ। ਇੰਨਾ ਹੀ ਨਹੀਂ ਯੂਰਪੀ ਖੇਤਰ ਦੇ 61 ਦੇਸ਼ਾਂ ‘ਚ ਇਸ ਹਫਤੇ ਕੋਰੋਨਾ ਮਾਮਲਿਆਂ ‘ਚ 42 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ। ਜਰਮਨੀ ਵਿਚ ਕੋਰੋਨਾ ਦੇ ਮਾਮਲਿਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਰੂਸ ਵਿਚ ਸਥਿਤੀ ਅਜੇ ਵੀ ਬਹੁਤ ਖਰਾਬ ਹੈ. ਜਰਮਨੀ ‘ਚ ਵੀਰਵਾਰ ਨੂੰ ਕੋਰੋਨਾ ਇਨਫੈਕਸ਼ਨ ਦੇ ਰਿਕਾਰਡ 50,196 ਮਾਮਲੇ ਦਰਜ ਕੀਤੇ ਗਏ, ਜਦਕਿ ਇਕ ਦਿਨ ‘ਚ 235 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ, ਜਰਮਨੀ ਵਿੱਚ ਸੰਕਰਮਿਤਾਂ ਦੀ ਗਿਣਤੀ 48.9 ਲੱਖ ਤੱਕ ਪਹੁੰਚ ਗਈ ਹੈ, ਜਦੋਂ ਕਿ ਮਹਾਂਮਾਰੀ ਕਾਰਨ 97,198 ਲੋਕਾਂ ਦੀ ਮੌਤ ਹੋ ਚੁੱਕੀ ਹੈ।   ਫਰਾਂਸ ਵਿਚ ਸੰਕਰਮਿਤ ਲੋਕਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਫਰਾਂਸ ਮਹਾਮਾਰੀ ਦੀ ਪੰਜਵੀਂ ਲਹਿਰ ਦੇ ਨੇੜੇ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਫਰਾਂਸ ਵਿਚ ਮਹਾਮਾਰੀ ਦੀ ਪੰਜਵੀਂ ਲਹਿਰ ਪਹਿਲਾਂ ਨਾਲੋਂ ਜ਼ਿਆਦਾ ਖ਼ਤਰਨਾਕ ਸਾਬਤ ਹੋ ਸਕਦੀ ਹੈ। ਫਰਾਂਸ ਵਿਚ ਇਕ ਦਿਨ ਵਿਚ ਕੋਰੋਨਾ ਸੰਕਰਮਣ ਦੇ 11 ਹਜ਼ਾਰ 883 ਮਾਮਲੇ ਸਾਹਮਣੇ ਆਏ ਹਨ।

Related posts

ਫਰਾਂਸ ‘ਚ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰ

admin

ਅਮਰੀਕਾ ਵਲੋਂ ਭਾਰਤ-ਫਰਾਂਸ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਕੀਤੀ ਤੌਬਾ

admin

ਬਰਤਾਨੀਆਂ ‘ਚ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਸਖਤੀ : ਮੋਬਾਇਲ ਫੋਨ ਜ਼ਬਤ ਕੀਤਾ ਜਾ ਸਕਦਾ

admin