Punjab

ਜਲੰਧਰ ਇੰਪਰੂਵਮੈਂਟ ਟਰੱਸਟ ਦੀ ਨਵ-ਨਿਯੁਕਤ ਚੇਅਰਪਰਸਨ ਨੇ ਅਹੁਦਾ ਸੰਭਾਲਿਆ !

ਅੱਜ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਨਵ-ਨਿਯੁਕਤ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਨੇ ਆਪਣਾ ਅਹੁਦਾ ਸੰਭਾਲ ਲਿਆ ।

ਜਲੰਧਰ, (ਪਰਮਿੰਦਰ ਸਿੰਘ) – ਅੱਜ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਨਵ-ਨਿਯੁਕਤ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਟਰੱਸਟੀ ਡਾ. ਜਸਬੀਰ ਸਿੰਘ, ਹਰਚਰਨ ਸਿੰਘ ਸੰਧੂ ਅਤੇ ਆਤਮਪ੍ਰਕਾਸ਼ ਸਿੰਘ ਬਬਲੂ ਨੇ ਆਪਣਾ ਅਹੁਦਾ ਸੰਭਾਲ ਲਿਆ । ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਮੰਤਰੀ ਡਾ.ਰਵਜੋਤ ਸਿੰਘ, ਪੰਜਾਬ ਟੂਰਜਰਿਜਮ ਅਤੇ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਵੀ ਹਾਜ਼ਰ ਸਨ। ਸਾਬਕਾ ਮੰਤਰੀ ਤੇ ਵਿਧਾਇਕ ਬਲਕਾਰ ਸਿੰਘ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਮੇਅਰ ਵਨੀਤ ਧੀਰ, ਡਿਪਟੀ ਮੇਅਰ ਮਲਕੀਤ ਸੁਭਾਨਾ, ਪਵਨ ਟੀਨੂੰ, ਚੰਦਨ ਗਰੇਵਾਲ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਹਲਕਾ ਇੰਚਾਰਜ ਨਾਰਥ ਦਿਨੇਸ਼ ਢੱਲ ਅਤੇ  ਗੁਰਿੰਦਰ ਸਿੰਘ ਜਮਸ਼ੇਰ ਹਾਜ਼ਰ ਸਨ। ਇਸ ਮੌਕੇ ਸੀਨੀਅਰ ਆਗੂਆਂ ਨੇ ਨਵ-ਨਿਯੁਕਤ ਰਾਜਵਿੰਦਰ ਕੌਰ ਥਿਆੜਾ ਦਾ ਲੱਡੂ ਖਿਲਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ  ਪੁੱਤਰ ਅਤੁਲ ਨੇ ਥਿਆੜਾ ਦਾ ਸਨਮਾਨ ਕੀਤਾ। ਪੰਜਾਬ ਟੂਰਿਜ਼ਮ ਐਂਡ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਵੀ ਰਾਜਵਿੰਦਰ ਕੌਰ ਦੀ ਜੁਆਇਨਿੰਗ ਮੌਕੇ ਓਹਨਾ ਨੂੰ ਵਧਾਈ ਦਿੱਤੀ। ਰਾਜਵਿੰਦਰ ਕੌਰ ਥਿਆੜਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ- ਮੈਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦੀ ਹਾਂ ਕਿਉਂਕਿ ਆਮ ਆਦਮੀ ਪਾਰਟੀ ਨੇ ਇੱਕ ਆਮ ਪਰਿਵਾਰ ਦੀ ਧੀ ਨੂੰ ਇਸ ਕੁਰਸੀ ‘ਤੇ ਬਿਠਾਇਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਲਈ ਬਹੁਤ ਵਧੀਆ ਕੰਮ ਕੀਤੇ ਹਨ।

Related posts

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

admin

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ

admin

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ

admin