Punjab

ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

ਚੰਡੀਗੜ੍ਹ – ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਸਮੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਤੇ ਹੋਰ ‘ਆਪ’ ਆਗੂ ਹਾਜ਼ਰ ਸਨ।
ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ ਨੇ ਆਪਣੇ ਪਿਤਾ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਅਕਾਲੀ-ਭਾਜਪਾ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿੱਚ ਵੀ ਮੱਥਾ ਟੇਕਿਆ ਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਾਮਜ਼ਦਗੀ ਭਰਨ ਤੋਂ ਬਾਅਦ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਨਤਾ ਇਸ ਚੋਣ ’ਚ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ।

Related posts

ਸਾਰੇ ਰਲਕੇ ਪੁੱਤਾਂ ਨੂੰ ਨਸ਼ਿਆਂ ਤੋਂ ਬਚਾ ਲਈਏ ਤਾਂ ਧੀਆਂ ਵੀ ਆਪੇ ਹੀ ਬਚ ਜਾਣਗੀਆਂ: ਬੀਬੀ ਮਾਣੂੰਕੇ

admin

ਅਕਾਲੀ ਦਲ ਵੱਲੋਂ ਪੰਚਾਇਤ ਚੋਣਾਂ ਵਿਚ ਧਾਂਦਲੀਆਂ ਨੂੰ ਲੈ ਕੇ ਹਾਈ ਕੋਰਟ ’ਚ 25 ਪਟੀਸ਼ਨਾਂ ਦਾਇਰ, ਹੋਰ ਵੀ ਦਾਇਰ ਕਰਨ ਦੀ ਤਿਆਰੀ

Bunty

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

Bunty