India Uncategorized

ਜਸਟਿਸ ਸੰਜੀਵ ਖੰਨਾ ਭਾਰਤ ਦੇ 51ਵੇਂ ਚੀਫ਼ ਜਸਟਿਸ ਨਿਯੁਕਤ

ਨਵੀਂ ਦਿੱਲੀ – ਜਸਟਿਸ ਸੰਜੀਵ ਖੰਨਾ ਨੂੰ ਵੀਰਵਾਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ 11 ਨਵੰਬਰ ਨੂੰ ਸਹੁੰ ਚੁੱਕਣਗੇ। ਜਸਟਿਸ ਡੀ.ਵਾਈ. ਚੰਦਰਚੂੜ 65 ਸਾਲ ਦੀ ਉਮਰ ’ਚ ਅਹੁਦਾ ਛੱਡਣਗੇ। ਜਸਟਿਸ ਚੰਦਰਚੂੜ ਨੇ 8 ਨਵੰਬਰ, 2022 ਨੂੰ ਸੀ.ਜੇ.ਆਈ. ਦਾ ਅਹੁਦਾ ਸੰਭਾਲਿਆ ਸੀ। ਸੀ.ਜੇ.ਆਈ. ਵਜੋਂ ਜਸਟਿਸ ਖੰਨਾ ਦਾ ਕਾਰਜਕਾਲ ਛੇ ਮਹੀਨਿਆਂ ਤੋਂ ਥੋੜ੍ਹਾ ਵੱਧ ਹੋਵੇਗਾ ਅਤੇ ਉਹ 13 ਮਈ, 2025 ਨੂੰ ਅਹੁਦਾ ਛੱਡ ਦੇਣਗੇ। ਉਥੇ ਹੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਐਕਸ ’ਤੇ ਪੋਸਟ ਕੀਤਾ ਕਿ, ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਗਈ ਸ਼ਕਤੀ ਦੀ ਵਰਤੋਂ ਕਰਦੇ ਹੋਏ ਮਾਨਯੋਗ ਰਾਸ਼ਟਰਪਤੀ ਭਾਰਤ ਦੇ ਮਾਨਯੋਗ ਚੀਫ਼ ਜਸਟਿਸ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ 11 ਨਵੰਬਰ, 2024 ਤੋਂ ਭਾਰਤ ਦੀ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਦੇ ਹਨ।”

Related posts

ਉਬੇਰ ਇੰਡੀਆ ਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ !

admin

‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵਾਂ ਫੁਰਮਾਨ ਜਾਰੀ

editor

11 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

editor