International

ਜ਼ਮੀਨ ਖਿਸਕਣ ਕਾਰਨ ਇਕ ਵਿਅਕਤੀ ਦੀ ਮੌਤ, 2 ਲਾਪਤਾ

ਵਿਏਨਟਿਏਨ- ਲਾਓਸ ਦੇ ਉੱਤਰੀ ਹੁਆਫਾਨ ਸੂਬੇ ‘ਚ ਜ਼ਮੀਨ ਖਿਸਕਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 2 ਲਾਪਤਾ ਹਨ। ਸਥਾਨਕ ਮੀਡੀਆ ਨੇ ਬੁੱਧਵਾਰ ਨੂੰ ਦੱਸਿਆ ਕਿ ਸੋਮਵਾਰ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 2 ਵਜੇ ਦੇ ਲਗਭਗ ਜ਼ਮੀਨ ਖਿਸਕਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਪੰਜ ਪਸ਼ੂਆਂ ਦੀ ਮੌਤ ਹੋ ਗਈ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਕ ਨਿਊਜ਼ ਏਜੰਸੀ ਨੇ ਨੈਸ਼ਨਲ ਰੇਡੀਓ ਦੇ ਹਵਾਲੇ ਨਾਲ ਰਿਪੋਰਟ ਦਿੱਤੀ, ਹੁਆਫਾਨ ਪ੍ਰਾਂਤ ਦੀ ਰਾਜਧਾਨੀ, ਜ਼ਮਾਨੂਆ ਜ਼ਿਲੇ ’ਚ ਭਾਰੀ ਮੀਂਹ ਕਾਰਨ ਨਦੀਆਂ ਦੇ ਕਿਨਾਰੇ ਟੁੱਟ ਗਏ, ਕਈ ਇਲਾਕਿਆਂ ’ਚ ਹੜ੍ਹ ਆ ਗਿਆ। ਲਾਓ ਮੌਸਮ ਬਿਊਰੋ ਨੇ ਮੇਕਾਂਗ ਨਦੀ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਨਾਲ-ਨਾਲ ਨੀਵੇਂ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਨੂੰ ਸੰਭਾਵਿਤ ਹੜ੍ਹਾਂ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਹੈ।

Related posts

ਕੈਨੇਡਾ ਚ ਮੀਂਹ ਨੇ ਤੋੜੇ ਰਿਕਾਰਡ, ਜਨਜੀਵਨ ਪ੍ਰਭਾਵਿਤ ਵਿਭਾਗ ਨੇ ਦੋ ਦਿਨ ਹੋਰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ

Bunty

ਪਿ੍ਰੰਸ ਐਂਡਿ੍ਰਊ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਕੇਸ ਖ਼ਾਰਜ ਕਰਨ ਤੋਂ ਜੱਜ ਵੱਲੋਂ ਨਾਂਹ

Bunty

ਗਾਜ਼ਾ ’ਚ ਤਬਾਹੀ ਤੋਂ ਬਾਅਦ ਭੁੱਖਮਰੀ ਕਾਰਨ ਮਾਪਿਆਂ ਸਾਹਮਣੇ ਮਰ ਰਹੇ ਨੇ ਮਾਸੂਮ ਬੱਚੇ

Bunty