India

ਜ਼ੀਕਾ ਵਾਈਰਸ ਦੇ ਮਾਮਲਿਆਂ ਸਬੰਧੀ ਸਿਹਤ ਮੰਤਰਾਲੇ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ – ਮਹਾਂਰਾਸ਼ਟਰ ਦੇ ਕੁੱਝ ਹਿੱਸਿਆਂ ਵਿਚ ਸਾਹਮਣੇ ਆਏ ਜ਼ੀਕਾ ਵਾਈਰਸ ਦੇ ਮਾਮਲਿਆਂ ਦੇ ਮੱਦਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਇਸ ਪ੍ਰਤੀ ਚੌਕਸੀ ਵਧਾਉਣ ਲਈ ਕਿਹਾ ਹੈ। ਡਾਇਰੈਕਟਰ ਜਨਰਲ ਅਤੁਲ ਗੋਇਲ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸੂਬਿਆਂ ਨੂੰ ਗਰਭਵਤੀ ਮਹਿਲਾਵਾਂ ਦੀ ਜਾਂਚ ਅਤੇ ਸੰਕਰਮਿਤ ਮਹਿਲਾਵਾਂ ਦੇ ਭਰੂਣ ਦੇ ਵਿਕਾਸ ‘ਤੇ ਖਾਸ ਧਿਆਨ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਮੰਤਰਾਲੇ ਵੱਲੋਂ ਸਿਹਤ ਸੰਸਥਾਵਾਂ ਨੂੰ ਡੇਂਗੂ ਵਾਲੇ ਮੱਛਰ ਤੋਂ ਮੁਕਤ ਰੱਖਣ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਹਨ। ਜ਼ੀਕਾ ਡੇਂਗੂ ਅਤੇ ਚਿਕਨ ਗੁਨੀਆ ਵਾਂਗ ਏਡੀਜ਼ ਮੱਛਰ (ਡੇਂਗੂ ਮੱਛਰ) ਤੋਂ ਫੈਲਣ ਵਾਲੀ ਬਿਮਾਰੀ ਹੈ। ਇਹ ਗਰਭਵਤੀ ਔਰਤਾਂ ਤੋਂ ਪੈਦਾ ਹੋਣ ਵਾਲੇ ਬੱਚਿਆਂ ਨੂੰ ‘ਮਾਈਕੋਸੇਫਲੀ’ ਦਾ ਕਾਰਨ ਬਣਦਾ ਹੈ। ‘ਮਾਈਕੋਸੇਫਲੀ’ ਵਿਚ ਗਰਭਵਤੀ ਔਰਤਾਂ ਦੇ ਬੱਚਿਆਂ ਦਾ ਸਿਰ ਉਮੀਦ ਨਾਲੋ ਬਹੁਤ ਛੋਟਾ ਹੁੰਦਾ ਹੈ, ਜਿਸ ਕਾਰਨ ਇਹ ਵਾਇਰਸ ਵੱਡੀ ਚਿੰਤਾ ਦਾ ਕਾਰਣ ਬਣਦਾ ਹੈ। ਸਾਲ 2024 ਦੌਰਾਨ 2 ਜੁਲਾਈ ਤਕ ਜ਼ੀਕਾ ਵਾਈਰਸ ਨਾਲ ਸਬੰਧਤ ਪੁਣੇ ਵਿਚ ਛੇ, ਕੋਹਲਾਪੁਰ ਅਤੇ ਸੰਗਮਨੇਰ ਵਿਚ ਇੱਕ-ਇੱਕ ਮਾਮਲਾ ਦਰਜ ਕੀਤਾ ਗਿਆ ਹੈ।

Related posts

ਇਕੋ ਵਾਰ ‘ਚ ਵਿਅਕਤੀ ਹੋਇਆ ਦੋ ਬਿਮਾਰੀਆਂ ਦੀ ਸ਼ਿਕਾਰ, ਮੰਕੀਪੌਕਸ ਤੇ ਕੋਰੋਨਾ ਨੇ ਕੀਤਾ ਬੁਰਾ ਹਾਲ

Bunty

ਦਿੱਲੀ ਗੁਰਦੁਆਰਾ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਸਲਾਖ਼ਾਂ ਪਿੱਛੇ ਪਹੁੰਚਾਉਣ ਤੱਕ ਡੱਟ ਕੇ ਲੜਾਈ ਲੜੇਗੀ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

Bunty

ਸਲਮਾਨ ਖ਼ਾਨ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਦੋ ਗਿ੍ਰਫ਼ਤਾਰ, ਅਦਾਲਤ ਨੇ 25 ਤੱਕ ਪੁਲਿਸ ਰਿਮਾਂਡ ਦਿੱਤਾ

Bunty