ਅੰਮ੍ਰਿਤਸਰ – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨੋਲਜੀ, ਰਣਜੀਤ ਐਵਨਿਊ ਵਿਖੇ ਕਰਵਾਏ ਗਏ ਜ਼ੋਨ ਪੱਧਰੀ ਕਲਾ ਉਤਸਵ-2025-26 ਮੁਕਾਬਲੇ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜ਼ੋਨ ਪੱਧਰੀ ਮੁਕਾਬਲੇ ’ਚ ਸਕੂਲ ਦੀ ਡਾਂਸ ਗਰੁੱਪ ਦੀ ਟੀਮ ਨੇ ਅੰਮ੍ਰਿਤਸਰ ਜ਼ੋਨ ਵੱਲੋਂ ਭਾਗ ਲਿਆ ਅਤੇ ਪੰਜ ਜ਼ੋਨਾ ’ਚੋਂ ਪਹਿਲਾਂ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਜ਼ਿਲ੍ਹਾ ਪੱਧਰ ’ਤੇ ਜੇਤੂ ਰਹੀਆਂ ਟੀਮਾਂ ਦਾ ਮੁਕਾਬਲਾ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਕਪੂਰਥਲਾ ਤੇ ਤਰਨਤਰਨ ਜ਼ੋਨ ਵਿਚਕਾਰ ਕਰਵਾਇਆ ਗਿਆ।
ਇਸ ਮੌਕੇ ਸ੍ਰੀਮਤੀ ਨਾਗਪਾਲ ਨੇ ਵਿਦਿਆਰਥਣਾਂ ਦੀ ਉਕਤ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਗਾਈਡ ਅਧਿਆਪਕ ਸ੍ਰੀਮਤੀ ਹਰਲੀਨ ਕੌਰ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਰਾਜ ਪੱਧਰ ਮੁਕਾਬਲੇ ’ਚ ਭਾਗ ਲੈਣ ਲਈ ਹੋਰ ਮਿਹਨਤ ਕਰਨ ਸਬੰਧੀ ਉਤਸ਼ਾਹਿਤ ਕੀਤਾ।