International

ਜਾਪਾਨ ਵਿੱਚ ਸ਼ਕਤੀਸ਼ਾਲੀ ਆਏ ਭੂਚਾਲ ਕਾਰਣ 18 ਲੋਕ ਮਾਰੇ ਗਏ

ਜਾਪਾਨ ਦੇ ਦੱਖਣੀ ਕੁਮਾਮੋਟੋ ਪ੍ਰੀਫੈਕਚਰ ਵਿੱਚ 7.1 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ।

ਟੋਕੀਓ – ਜਾਪਾਨ ਦੇ ਦੱਖਣੀ ਕੁਮਾਮੋਟੋ ਪ੍ਰੀਫੈਕਚਰ ਵਿੱਚ 7.1 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਨਾਲ ਵੱਡੀ ਤਬਾਹੀ ਹੋਈ। ਭੂਚਾਲ ਤੋਂ ਬਾਅਦ ਇੱਕ ਵੱਡੇ ਸ਼ਾਪਿੰਗ ਮਾਲ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਕਈ ਲੋਕ ਅੰਦਰ ਫਸ ਗਏ ਅਤੇ 18 ਲੋਕਾਂ ਦੀ ਮੌਤ ਗਈ।

ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਈਚੀ ਨੇ ਕਿਹਾ ਕਿ ਸਰਕਾਰ ਨੁਕਸਾਨ ਦਾ ਪੂਰਾ ਜਾਇਜ਼ਾ ਲੈ ਰਹੀ ਹੈ। ਉਨ੍ਹਾਂ ਮੁਤਾਬਕ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ, ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਸੜਕਾਂ, ਪੁਲਾਂ ਤੇ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸਰਕਾਰੀ ਅਧਿਕਾਰੀਆਂ ਨੇ ਲਗਭਗ ਤਿੰਨ ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ, ਜਦਕਿ ਸੈਂਕੜੇ ਫੌਜੀ ਜਵਾਨ ਅਤੇ ਰਾਹਤ ਟੀਮਾਂ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਤੋਂ ਬਾਅਦ ਸਭ ਤੋਂ ਵੱਡੇ ਏਓਨ ਸ਼ਾਪਿੰਗ ਮਾਲ ਵਿੱਚ ਧਮਾਕਾ ਹੋਇਆ। ਧਮਾਕੇ ਦੇ ਸਮੇਂ 20 ਤੋਂ 30 ਕਰਮਚਾਰੀਆਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਮਾਲ ਦਾ ਇੱਕ ਵੱਡਾ ਹਿੱਸਾ ਢਹਿ ਗਿਆ ਅਤੇ ਮਲਬੇ ਹੇਠਾਂ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਅਧਿਕਾਰੀ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ ਅਤੇ ਗੈਸ ਧਮਾਕੇ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਗਿਆ। ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ, ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਅਤੇ ਹਾਈਵੇਅ ‘ਤੇ ਵੱਡੀਆਂ ਦਰਾਰਾਂ ਪੈ ਗਈਆਂ। ਰੇਲ ਅਤੇ ਹਵਾਈ ਸੇਵਾਵਾਂ ਵੀ ਅਸਥਾਈ ਤੌਰ ‘ਤੇ ਪ੍ਰਭਾਵਿਤ ਹੋਈਆਂ ਹਨ। ਘੱਟੋ-ਘੱਟ 50 ਲੋਕ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਪਾਨ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਤੱਕ ਹੋਰ ਤੇਜ਼ ਝਟਕੇ ਆ ਸਕਦੇ ਹਨ ਅਤੇ ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਭੂਚਾਲ ਤੋਂ ਬਾਅਦ ਜਾਰੀ ਕੀਤਾ ਗਿਆ ਸੁਨਾਮੀ ਅਲਰਟ ਬਾਅਦ ਵਿੱਚ ਵਾਪਸ ਲੈ ਲਿਆ ਗਿਆ।

Related posts

ਨੇਪਾਲ ਸੜਕ ਹਾਦਸਾ : ਪੀ.ਐਮ.ਮੋਦੀ ਨੇ ਮਿ੍ਰਤਕਾਂ ਦੇ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ

Bunty

ਸਕੂਲੀ ਵਿਦਿਆਰਥੀਆਂ ਨੂੰ ਫਰਜ਼ੀ ਖਬਰਾਂ ਦੀ ਪਛਾਣ ਕਰਨ ਦੀ ਦਿੱਤੀ ਜਾਵੇਗੀ ਸਿਖਲਾਈ

Bunty

ਰਾਵਲਪਿੰਡੀ ਚ ਇੱਕ ਦਿਨ ਚ ਡੇਂਗੂ ਦੇ 93 ਨਵੇਂ ਮਾਮਲੇ

Bunty