Punjab

ਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੱਲੇਦਾਰਾਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਹਰ ਪੱਖ ਤੋਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ, ਜਿਸ ਵਿੱਚ ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ, ਐਫ.ਸੀ.ਆਈ. ਅਤੇ ਪੰਜਾਬ ਫੂਡ ਏਜੰਸੀਆਂ ਪੱਲੇਦਾਰ ਆਜ਼ਾਦ ਯੂਨੀਅਨ ਅਤੇ ਆਲ ਫੂਡ ਐਂਡ ਅਲਾਈਡ ਵਰਕਰ ਯੂਨੀਅਨ ਸ਼ਾਮਲ ਹਨ, ਨਾਲ ਮੁਲਾਕਾਤ ਕੀਤੀ।
ਕਮੇਟੀ ਨੇ ਮੰਤਰੀ ਅੱਗੇ ਆਪਣੀਆਂ ਵੱਖ-ਵੱਖ ਮੰਗਾਂ ਰੱਖੀਆਂ। ਮੰਤਰੀ ਨੇ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੱਲੇਦਾਰਾਂ ਨੂੰ ਗੁਦਾਮਾਂ ਵਿੱਚ ਮੁੱਢਲੀ ਸੈਨੀਟੇਸ਼ਨ ਅਤੇ ਸਫ਼ਾਈ ਸਬੰਧੀ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਵੀ ਹਾਜ਼ਰ ਸਨ।

Related posts

ਅਫ਼ਗਾਨਿਸਤਾਨ ਵਿਚਲੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਵਾਪਸੀ ਲਈ ਕੇਂਦਰ ਨਾਲ ਕਰ ਰਹੇ ਹਾਂ ਗੱਲ : ਐੱਸਜੀਪੀਸੀ

Bunty

ਵਿਕਾਸ ਪ੍ਰਭਾਕਰ ਕਤਲ ਕੇਸ ਵਿੱਚ ਵੀ ਵਿਦੇਸ਼ੀ ਅਧਾਰਤ ਹੈਂਡਲਰ ਹਰਜੀਤ ਉਰਫ਼ ਲਾਡੀ ਸੀ ਲੋੜੀਂਦਾ, ਉਸ ‘ਤੇ 10 ਲੱਖ ਰੁਪਏ ਦਾ ਇਨਾਮ: ਡੀਜੀਪੀ ਗੌਰਵ ਯਾਦਵ

Bunty

ਛੀਨਾ ਨੇ ਆਰਟ ਗੈਲਰੀ ਵਿਖੇ 3 ਰੋਜ਼ਾ ਪੇਟਿੰਗ ਵਰਕਸ਼ਾਪ ਦਾ ਕੀਤਾ ਉਦਘਾਟਨ

admin