Literature

‘ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ’ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਲੋਕ ਅਰਪਣ

ਪਟਿਆਲਾ – ਸ਼ਹੀਦ ਬਾਬਾ ਜੈ ਸਿੰਘ ਖਲਕਟ ਤੇ ਉਨ੍ਹਾਂ ਦੀ ਸ਼ਹੀਦੀ ’ਤੇ ਆਧਾਰਿਤ ਇਤਿਹਾਸਕ ਨਾਵਲ ‘ਜਿਨ੍ਹਾਂ ਪੁੱਠੀਆਂ ਖੱਲਾਂ ਲੁਹਾਈਆਂ’ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਲੋਕ ਅਰਪਣ ਕੀਤਾ। ਜਥੇਦਾਰ ਨੇ ਕਿਹਾ ਕਿ ਅਣਗੌਲੇ ਸ਼ਹੀਦ ਸਿੰਘਾਂ ਸਬੰਧੀ ਖੋਜਾਂ ਹੋਣੀਆਂ ਲਾਜ਼ਮੀ ਹਨ। ਇਸ ਪਾਸੇ ਕਦਮ ਪੁੱਟਦਿਆਂ ਗੁਰਨਾਮ ਸਿੰਘ ਅਕੀਦਾ ਵੱਲੋਂ ਸ਼ਹੀਦ ਬਾਬਾ ਜੈ ਸਿੰਘ ਖਲਕਟ ’ਤੇ ਇਤਿਹਾਸਕ ਨਾਵਲ ਲਿਖ ਕੇ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ।ਪੰਜਾਬ ਯੂਨੀਵਰਸਿਟੀ ਸਿੱਖ ਧਰਮ ਵਿਸ਼ਵ-ਕੋਸ਼ ਦੇ ਮੁਖੀ ਅਤੇ ਇਸ ਨਾਵਲ ਦੀ ਭੂਮਿਕਾ ਲਿਖਣ ਵਾਲੇ ਡਾ. ਪਰਮਵੀਰ ਸਿੰਘ ਨੇ ਕਿਹਾ ਕਿ ਸੀਨੀਅਰ ਪੱਤਰਕਾਰ ਅਤੇ ਲੇਖਕ ਅਕੀਦਾ ਵੱਲੋਂ ਲਿਖਿਆ ਇਹ ਇਤਿਹਾਸਕ ਨਾਵਲ ਸ਼ਹੀਦ ਬਾਬਾ ਜੈ ਸਿੰਘ ਖਲਕਟ ਅਤੇ ਉਨ੍ਹਾਂ ਦੇ ਸਮਕਾਲੀ ਸ਼ਹੀਦ ਸਿੰਘਾਂ ’ਤੇ ਆਧਾਰਿਤ ਹੈ। ਇਸ ਵਿਚ ਅਣਗੌਲੇ ਸਿੰਘਾਂ ਦੇ ਨਿਰੋਲ ਸਿੱਖ ਇਤਿਹਾਸ ਨੂੰ ਉਜਾਗਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਇਹ ਇਤਿਹਾਸਕ ਨਾਵਲ ਪੜ੍ਹ ਕੇ ਸਾਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕਰਨੀ ਜ਼ਰੂਰੀ ਹੈ। ਬਰਾਡਕਾਸਟਰ ਪਰਮਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਸਿੰਘ ਟੈਰੇਨ ਪਬਲੀਕੇਸ਼ਨ ਵੱਲੋਂ ਪ੍ਰਕਾਸ਼ਿਤ ਕੀਤੇ ਇਸ ਨਾਵਲ ਦੇ 184 ਸਫੇ ਹਨ, ਜਿਸ ਨੂੰ ਪੜ੍ਹਦਿਆਂ ਰੂਚੀ ਬਣਦੀ ਹੈ। ਫਰੈਂਚ ਪ੍ਰੋ. ਜਸਵੰਤ ਸਿੰਘ ਪੂਨੀਆ ਨੇ ਕਿਹਾ ਕਿ ਗੁਰਨਾਮ ਸਿੰਘ ਅਕੀਦਾ ਨੇ ਇਸ ਨਾਵਲ ’ਚ ਸਿੱਖ ਇਤਿਹਾਸ ਉਜਾਗਰ ਕਰ ਕੇ ਚੰਗਾ ਕੰਮ ਕੀਤਾ ਹੈ। ਇਸ ਸਮੇਂ ਗੁਰਨਾਮ ਸਿੰਘ ਅਕੀਦਾ ਨੇ ਕਿਹਾ ਕਿ ਉਨ੍ਹਾਂ ਸਮੇਂ, ਸਥਾਨ ਤੇ ਵਿਸ਼ਾ ਵਸਤੂ ਅਨੁਸਾਰ ਇਸ ਨਾਵਲ ਨੂੰ ਲਿਖਣ ਦੀ ਕੋਸ਼ਿਸ਼ ਕੀਤੀ ਹੈ। ਇਸ ਸਮੇਂ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨੂੰ ਸ਼ਹੀਦ ਬਾਬਾ ਜੈ ਸਿੰਘ ਖਲਕਟ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਰੋਸ਼ਨ ਸਿੰਘ, ਖਜਾਨਚੀ ਕਰਮ ਸਿੰਘ ਤੇ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ। ਪਬਲਿਸ਼ਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਇਹ ਨਾਵਲ ਪ੍ਰਕਾਸ਼ਿਤ ਕਰ ਕੇ ਬੇਹੱਦ ਖ਼ੁਸ਼ੀ ਮਹਿਸੂਸ ਕਰ ਰਹੇ ਹਨ।

Related posts

10ਵਾਂ ਅੰਮ੍ਰਿਤਸਰ ਸਾਹਿਤ ਅਤੇ ਪੁਸਤਕ ਮੇਲੇ ਦਾ ਤੀਜਾ ਦਿਨ ਭਾਸ਼ਾ ਅਤੇ ਸਾਹਿਤ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਕੇਂਦਰਿਤ ਰਿਹਾ

admin

10ਵਾਂ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਅਭੁੱਲ ਯਾਦਾਂ ਛੱਡਦਾ ਹੋਇਆ ਸੰਪੰਨ

admin

ਕਈ ਬੋਲੀਆਂ ਪਰ ਇੱਕ ਰਾਸ਼ਟਰ : ਭਾਰਤ ‘ਚ ਭਾਸ਼ਾਈ ਵਿਭਿੰਨਤਾ ‘ਤੇ ਬਹਿਸ !

admin