India

ਜੇਲ੍ਹ ’ਚੋਂ ਬਾਹਰ ਆਏ ਸਤੇਂਦਰ ਜੈਨ, ‘ਆਪ’ ਵਰਕਰਾਂ ਵਿੱਚ ਜਸ਼ਨ ਦਾ ਮਾਹੌਲ

ਨਵੀਂ ਦਿੱਲੀ -ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਤਿਹਾੜ ਜੇਲ੍ਹ ’ਚੋਂ ਬਾਹਰ ਆ ਗਏ ਹਨ। ਜੇਲ੍ਹ ਦੇ ਬਾਹਰ ‘ਆਪ’ ਨੇਤਾਵਾਂ ਅਤੇ ਵਰਕਰਾਂ ’ਚ ਜਸ਼ਨ ਦਾ ਮਾਹੌਲ ਹੈ। ਜੇਲ੍ਹ ਤੋਂ ਬਾਹਰ ਆਉਂਦੇ ਹੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਮਨੀਸ਼ ਸਿਸੋਦੀਆ ਨੇ ਸਤੇਂਦਰ ਜੈਨ ਨਾਲ ਮੁਲਾਕਾਤ ਕੀਤੀ। ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣ ’ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਖੁਸ਼ੀ ਜਤਾਈ। ਉਨ੍ਹਾਂ ਨੇ ‘ਐਕਸ’ ’ਤੇ ਪੋਸਟ ਕਰਦੇ ਹੋਏ ਲਿਖਿਆ ਕਿ ਸਤੇਂਦਰ ਜੈਨ ਨੂੰ ਵੀ 2 ਸਾਲ ਤੋਂ ਜ਼ਿਆਦਾ ਜੇਲ੍ਹ ’ਚ ਰਹਿਣ ਤੋਂ ਬਾਅਦ ਜ਼ਮਾਨਤ ਮਿਲ ਗਈ। ਇਨ੍ਹਾਂ ਦਾ ਕਸੂਰ ਕੀ ਸੀ? ਇਨ੍ਹਾਂ ਦੇ ਇੱਥੇ ਕਈ ਵਾਰ ਛਾਪਾ ਮਾਰਿਆ ਗਿਆ ਪਰ ਇਕ ਪੈਸਾ ਵੀ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਨੀ ਲਾਂਡਰਿੰਗ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਰਾਊਜ਼
ਐਵੇਨਿਊ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਪਿਛਲੀ ਸੁਣਵਾਈ ਦੌਰਾਨ ਰਾਊਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਈ.ਡੀ. ਨੇ ਸਤੇਂਦਰ ਜੈਨ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਜੈਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਹਰਨ ਨੇ ਕਿਹਾ ਸੀ ਕਿ ਉਸ ਵਿਰੁੱਧ ਈ.ਡੀ. ਦੀ ਜਾਂਚ ਅਧੂਰੀ ਹੈ।

Related posts

ਯੂਪੀ ਦੇ ਮੁੱਖ-ਮੰਤਰੀ ਯੋਗੀ ਦਾ ਸਿੰਗਾਪੁਰ ਦੌਰੇ ਦੌਰਾਨ ਕਈ ਨਿਵੇਸ਼ਕਾਂ ਨਾਲ ਮੀਟਿੰਗਾਂ ਦੇ ਦੌਰ

admin

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin