Breaking News Latest News Punjab

ਜੈਸ਼ੰਕਰ ਵਲੋਂ ਕਤਰ ਦੇ ਵਿਦੇਸ਼ ਮੰਤਰੀ ਨਾਲ ਅਫਗਾਨਿਸਤਾਨ ਮੁੱਦੇ ‘ਤੇ ਗੱਲਬਾਤ

ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਤਰ ਦੇ ਆਪਣੇ ਹਮਰੁਤਬਾ ਸ਼ੇਖ ਮੁਹੰਮਦ ਬਿਨ ਅਬਦੁੱਲ ਰਹਿਮਾਨ ਅਲ-ਥਾਨੀ ਦੇ ਨਾਲ ਅਫਗਾਨਿਸਤਾਨ ਦੀ ਸਥਿਤੀ ‘ਤੇ ਗੱਲਬਾਤ ਕੀਤੀ। ਅਮਰੀਕਾ ਦੌਰੇ ਤੋਂ ਪਰਤਦੇ ਹੋਏ ਦੋਹਾ ਵਿੱਚ ਆਪਣੇ ਪੜਾਅ ਵਿੱਚ ਉਨ੍ਹਾਂ ਨੇ ਇਹ ਗੱਲਬਾਤ ਕੀਤੀ।

ਕਤਰ ਦੀ ਰਾਜਧਾਨੀ ਦੋਹਾ ਵਿੱਚ ਅਫਗਾਨ ਸ਼ਾਂਤੀ ਗੱਲਬਾਤ ਆਯੋਜਿਤ ਕੀਤੀ ਜਾ ਰਹੀ ਹੈ ਅਤੇ ਸ਼ਾਂਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਵਿੱਚ ਖਾੜੀ ਦੇਸ਼ ਕਤਰ ਦੀ ਮਹੱਤਵਪੂਰਣ ਭੂਮਿਕਾ ਹੈ।

ਜੈਸ਼ੰਕਰ ਨੇ ਟਵੀਟ ਕੀਤਾ, ”ਦੋਹਾ ਵਿੱਚ ਰੁੱਕਣ ਦੌਰਾਨ ਕਤਰ ਦੇ ਵਿਦੇਸ਼ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁੱਲ ਰਹਿਮਾਨ ਅਲ-ਥਾਨੀ ਨਾਲ ਚਰਚਾ ਹੋਈ। ਅਫਗਾਨਿਸਤਾਨ ਨੂੰ ਲੈ ਕੇ ਉਨ੍ਹਾਂ ਨਾਲ ਲਾਭਦਾਇਕ ਚਰਚਾ ਹੋਈ।” ਇਸ ਮਹੀਨੇ ਦੀ ਸ਼ੁਰੂਆਤ ਵਿੱਚ, ਸੰਘਰਸ਼ ਸਮਾਧਾਨ ਲਈ ਕਤਰ ਦੇ ਵਿਸ਼ੇਸ਼ ਦੂਤ ਮੁਤਲਾਕ ਬਿਨ ਮਾਜਿਦ ਅਲ-ਕਹਤਾਨੀ ਨੇ ਭਾਰਤ ਦਾ ਦੌਰਾ ਕੀਤਾ ਸੀ।

Related posts

ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ

admin

ਕੰਪਿਊਟਰ ਅਧਿਆਪਕਾਂ ਵਲੋਂ 2 ਮਾਰਚ ਨੂੰ ‘ਹੱਕ ਬਚਾਓ ਰੈਲੀ’ ਕਰਨ ਦਾ ਐਲਾਨ !

admin

ਮੁੱਖ ਮੰਤਰੀ ਨੇ 216 ਅਤਿ ਆਧੁਨਿਕ ਸਫ਼ਾਈ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ !

admin