India

ਜੈਸ਼ੰਕਰ ਵਲੋਂ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਗੱਲਬਾਤ !

ਨਵੀਂ ਦਿੱਲੀ ਵਿੱਚ ਮੀਟਿੰਗ ਮੌਕੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨਾਲ ਗੱਲਬਾਤ ਕੀਤੀ ਅਤੇ ਬਾਇਡਨ ਪ੍ਰਸ਼ਾਸਨ ਅਧੀਨ ਚਾਰ ਸਾਲਾਂ ’ਚ ਭਾਰਤ-ਅਮਰੀਕਾ ਦੀ ਆਲਮੀ ਰਣਨੀਤਕ ਭਾਈਵਾਲੀ ਦੀ ਸਮੀਖਿਆ ਕੀਤੀ।

ਸੁਲੀਵਨ ਡੋਨਲਡ ਟਰੰਪ ਦੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨ ਤੋਂ ਦੋ ਹਫ਼ਤੇ ਪਹਿਲਾਂ ਇਸ ਸਮੇਂ ਭਾਰਤ ਦੇ ਦੌਰੇ ’ਤੇ ਹਨ। ਇਸ ਦੌਰਾਨ ‘ਐਕਸ’ ਉੱਤੇ ਸ੍ਰੀ ਜੈਸ਼ੰਕਰ ਨੇ ਭਾਰਤ ਤੇ ਅਮਰੀਕਾ ਦੀ ਭਾਈਵਾਲੀ ਹੋਰ ਮਜ਼ਬੂਤ ਕਰਨ ਲਈ ਸੁਲੀਵਨ ਵੱਲੋਂ ਪਾਏ ਜਾ ਰਹੇ ਨਿੱਜੀ ਯੋਗਦਾਨ ਲਈ ਸ਼ੁਕਰੀਆ ਅਦਾ ਕੀਤਾ। ਦੋਵਾਂ ਮੁਲਕਾਂ ਦੇ ਸਬੰਧ ਮਜ਼ਬੂਤ ਕਰਨ ਲਈ ਸਭ ਤੋਂ ਅਹਿਮ ਕੰਮ ‘ਕ੍ਰਿਟੀਕਲ ਐਂਡ ਐਮਰਜਿੰਗ ਟੈਕਨਾਲੋਜੀ’ ਜਾਂ ਆਈਸੀਈਟੀ ’ਤੇ ਅਮਰੀਕਾ ਤੇ ਭਾਰਤ ਦੀ ਪਹਿਲਕਦਮੀ ਸੀ। ਇਹ ਪ੍ਰਾਜੈਕਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਮਈ 2022 ਵਿੱਚ ਲਾਂਚ ਕੀਤਾ ਗਿਆ ਸੀ ਜਿਸਦਾ ਮਕਸਦ ਭਾਰਤ ਤੇ ਅਮਰੀਕਾ ’ਚ ਮਸਨੂਈ ਬੌਧਿਕਤਾ, ਸੈਮੀ-ਕੰਡਕਟਰ, ਬਾਇਓਟੈੱਕ ਤੇ ਰੱਖਿਆ ਨਵੀਨਤਾ ਜਿਹੀਆਂ ਸੂਖਮ ਤਕਨਾਲੋਜੀਆਂ ਦੇ ਖੇਤਰਾਂ ’ਚ ਦੋਵਾਂ ਮੁਲਕਾਂ ’ਚ ਅਹਿਮ ਸਾਂਝ ਸਥਾਪਤ ਕਰਨਾ ਸੀ।

Related posts

ਪੰਜਾਬੀ ਗਾਇਕ ਜੈਜ਼ੀ ਬੀ ਦੇ ਵਲੋਂ ਪੇਸ਼ਕਾਰੀ !

admin

ਕਿਸਾਨਾਂ-ਕੇਂਦਰ ਵਿਚਾਲੇ 6ਵੇਂ ਦੌਰ ਦੀ ਮੀਟਿੰਗ ਐੱਮਐੱਸਪੀ ਕਾਨੂੰਨੀ ਗਾਰੰਟੀ ‘ਤੇ ਅੜੀ ਰਹੀ: ਅਗਲੀ ਮੀਟਿੰਗ 19 ਮਾਰਚ ਨੂੰ !

admin

ਅਮਰੀਕਾ ਤੋਂ ਕੱਢੇ ਗ਼ੈਰ ਕਾਨੂੰਨੀ ਪ੍ਰਵਾਸੀਆਂ ਵਿਚੋਂ ਜਿਆਦਾਤਰ ਪੰਜਾਬੀ !

admin