Punjab

ਜੈ ਇੰਦਰ ਕੌਰ ਜੱਟ ਮਹਾਸਭਾ ਦੀ ਨਵੀਂ ਪ੍ਰਧਾਨ ਨਿਯੁਕਤ, ਡਾ. ਨਵਜੋਤ ਕੌਰ ਸਿੱਧੂ ਦੀ ਥਾਂ ਮਿਲੀ ਜ਼ਿੰਮੇਵਾਰੀ

ਪਟਿਆਲਾ – ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਦੀ ਪਤਨੀ ਨੂੰ ਪ੍ਰਧਾਨਗੀ ਦੇ ਆਹੁਦੇ ਤੋਂ ਲਾਂਭੇ ਕਰ ਦਿੱਤਾ ਹੈ। ਨਵਜੋਤ ਕੌਰ ਸਿੱਧ ਦੀ ਜਗ੍ਹਾ ਅਖਿਲ ਭਾਰਤੀ ਜੱਟ ਮਹਾਂਸਭਾ ਵੱਲੋਂ ਅੱਜ ਜੈ ਇੰਦਰ ਕੌਰ ਨੂੰ ਜੱਟ ਮਹਾਂਸਭਾ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਿਯੁਕਤੀ ਪੱਤਰ ਦੇਣ ਦੀ ਰਸਮ ਜੱਟ ਮਹਾਸਭਾ ਪੰਜਾਬ ਦੇ ਪ੍ਰਧਾਨ ਅਤੇ ਅਖਿਲ ਭਾਰਤੀ ਜੱਟ ਮਹਾਂਸਭਾ ਦੇ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਯੁਵਰਾਜ ਰਣਇੰਦਰ ਸਿੰਘ ਨੇ ਸਾਂਝੇ ਤੌਰ ਤੇ ਅਦਾ ਕੀਤੀ। ਇਸ ਮੌਕੇ ਬੀਬਾ ਜੈ ਇੰਦਰ ਕੌਰ ਨੇ ਅਖਿਲ ਭਾਰਤੀ ਜੱਟ ਮਹਾਸਭਾ ਦੇ ਪ੍ਰਧਾਨ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਿਲੀ ਹੋਈ, ਇਸ ਵੱਡੀ ਜ਼ਿੰਮੇਵਾਰੀ ਨੂੰ ਆਪਣੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਜੋੜ ਕੇ ਜੱਟ ਮਹਾਂਸਭਾ ਪੰਜਾਬ ਦੀ ਚੜ੍ਹਦੀਕਲਾ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਗੇ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin