India

ਜੋਧਪੁਰ-ਬਾੜਮੇਰ ਰੋਡ ‘ਤੇ ਭਿਆਨਕ ਸੜਕ ਹਾਦਸਾ, 2 ਦਰਜਨ ਤੋਂ ਵੱਧ ਲੋਕ ਸੜੇ

ਜੋਧਪੁਰ – ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਜੋਧਪੁਰ ਰਾਸ਼ਟਰੀ ਰਾਜ ਮਾਰਗ ‘ਤੇ ਭੰਡਿਆਵਾਸ ਪਿੰਡ ਨੇੜੇ ਬੁੱਧਵਾਰ ਨੂੰ ਇੱਕ ਬੱਸ ਤੇ ਟਰਾਲੇ ਦੀ ਟੱਕਰ ਹੋ ਗਈ। ਸੰਸਕਾਰ ਸਕੂਲ ਨੇੜੇ ਆਹਮੋ-ਸਾਹਮਣੇ ਦੀ ਟੱਕਰ ਤੋਂ ਬਾਅਦ ਬੱਸ ਤੇ ਟਰਾਲੇ ਨੂੰ ਅੱਗ ਲੱਗ ਗਈ। ਅੱਗ ‘ਚ 12 ਲੋਕ ਜ਼ਿੰਦਾ ਸੜ ਗਏ। ਹਾਦਸਾ ਸਵੇਰੇ 10.30 ਵਜੇ ਵਾਪਰਿਆ। ਜਾਣਕਾਰੀ ਅਨੁਸਾਰ ਸ਼ੁਰੂਆਤ ‘ਚ 5 ਲੋਕਾਂ ਦੀ ਮੌਤ ਹੋ ਗਈ ਸੀ ਪਰ ਬਾਅਦ ‘ਚ ਜ਼ਿਲ੍ਹੇ ਦੇ ਐੱਸਪੀ ਨੇ ਇਕ ਬੱਚੀ ਸਣੇ 7 ਹੋਰ ਮੌਤਾਂ ਦੀ ਪੁਸ਼ਟੀ ਕੀਤੀ। 40 ਜ਼ਖਮੀਆਂ ਨੂੰ ਨਜ਼ਦੀਕੀ ਨਹਾਟਾ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿਨ੍ਹਾਂ ‘ਚੋਂ 13 ਨੂੰ ਜੋਧਪੁਰ ਰੈਫਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪਚਪਦਰਾ, ਬਲੋਤਰਾ ਤੇ ਰਿਫਾਇਨਰੀ ਦੀ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਅੱਧੇ ਘੰਟੇ ਵਿੱਚ ਅੱਗ ’ਤੇ ਕਾਬੂ ਪਾਇਆ।ਜਾਣਕਾਰੀ ਅਨੁਸਾਰ ਜੋਧਪੁਰ ਬਾੜਮੇਰ ਹਾਈਵੇਅ ‘ਤੇ ਪਿੰਡ ਭੰਡੀ ਨੇੜੇ ਇੱਕ ਟਰਾਲੇ ਤੇ ਪ੍ਰਾਈਵੇਟ ਟਰੈਵਲ ਦੀ ਬੱਸ ਦੀ ਟੱਕਰ ਹੋ ਗਈ, ਜਿਸ ਤੋਂ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਹਾਦਸੇ ‘ਚ ਕਈ ਲੋਕਾਂ ਦੇ ਝੁਲਸ ਜਾਣ ਦੀ ਖਬਰ ਹੈ। ਇਸੇ ਮੁੱਢਲੀ ਜਾਣਕਾਰੀ ਅਨੁਸਾਰ ਬਾੜਮੇਰ ਦੇ ਬਲੋਤਰਾ ਕਸਬੇ ਦੇ 2 ਦਰਜਨ ਤੋਂ ਵੱਧ ਲੋਕਾਂ ਨੂੰ ਨਹਾਟਾ ਹਸਪਤਾਲ ਲਿਜਾਇਆ ਗਿਆ ਹੈ। ਹਾਲਾਂਕਿ ਜਾਣਕਾਰੀ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ, ਜਿਸ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਨਾਲ ਹੀ ਬਲੋਤਰਾ ਦੇ ਨਾਹਟਾ ਹਸਪਤਾਲ ‘ਚ ਜ਼ਖਮੀਆਂ ਅਤੇ ਰੂਸ ਤੋਂ ਆਏ ਲੋਕਾਂ ਦਾ ਇਲਾਜ ਚੱਲ ਰਿਹਾ ਹੈ।ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ।

Related posts

DM–CX–Loyalty Summit 2026 : ਹੈਦਰਾਬਾਦ ਬਣੇਗਾ ਗਲੋਬਲ ਲੀਡਰਾਂ ਦਾ ਕੇਂਦਰ

admin

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

admin

ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ

admin