India

ਜੰਮੂ ਕਸ਼ਮੀਰ ’ਚ ਕੰਟਰੋਲ ਰੇਖਾ ’ਤੇ ਘੁਸਪੈਠ ਨਾਕਾਮ, ਦੋ ਅਤਿਵਾਦੀ ਮਾਰੇ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਥਲ ਸੈਨਾ ਜਵਾਨਾਂ ਨੇ ਅੱਜ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਤੇ ਦੋ ਅਤਿਵਾਦੀ ਮਾਰ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਸੈਕਟਰ ਵਿੱਚ ਐੱਲਓਸੀ ਦੇ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਜਵਾਨਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਇਸ ਵਿੱਚ ਦੋ ਘੁਸਪੈਠੀਆਂ ਨੂੰ ਮਾਰਿਆ ਗਿਆ ਹੈ ਪਰ ਕਾਰਵਾਈ ਹਾਲੇ ਜਾਰੀ ਹੈ। ਅਧਿਕਾਰੀਆਂ ਮੁਤਾਬਕ ਮਾਰੇ ਅਤਿਵਾਦੀਆਂ ਦੀਆਂ ਲਾਸ਼ਾਂ ਕੰਟਰੋਲ ਰੇਖਾ ਦੀ ਵਾੜ ਦੇ ਦੂਜੇ ਪਾਸੇ ਪਈਆਂ ਸਨ।

Related posts

45 ਸਾਲ ਪੁਰਾਣੀ ਪਾਰਟੀ ਭਾਜਪਾ ਨੂੰ ਮਿਲਿਆ 45 ਸਾਲ ਦਾ ਪ੍ਰਧਾਨ

admin

AI ਬਹੁ-ਭਾਸ਼ਾਈ ਅਤੇ ਆਵਾਜ਼-ਯੋਗ ਹੋਣਾ ਚਾਹੀਦਾ ਹੈ – ਅਮਿਤਾਭ ਨਾਗ

admin

ਇਸ ਸਾਲ ਚਾਂਦੀ ਦੀ ਰਫ਼ਤਾਰ ਸੋਨੇ ਨਾਲੋਂ ਲਗਭਗ ਛੇ ਗੁਣਾ ਜਿਆਦਾ ਹੋ ਗਈ

admin