India

ਜੰਮੂ-ਕਸ਼ਮੀਰ ’ਚ ਨਾ ਕਿਸੇ ਨੂੰ ਨਜ਼ਰਬੰਦ ਕੀਤਾ ਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ: ਸਿਨਹਾ

ਸ਼੍ਰੀਨਗਰ – ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸੋਮਵਾਰ ਨੂੰ ਕਿਹਾ ਕਿ ਧਾਰਾ370 ’ਤੇ ਫ਼ੈਸਲਾ ਆਉਣ ਮਗਰੋਂ ਪ੍ਰਦੇਸ਼ ਵਿਚ ਨਾ ਤਾਂ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਘਰ ’ਚ ਨਜ਼ਰਬੰਦ ਕੀਤਾ ਗਿਆ ਹੈ। ਉਪ ਰਾਜਪਾਲ ਨੇ ਜੰਮੂ ’ਚ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਕੁਝ ਲੋਕ, ਲੋਕਾਂ ਦੀ ਨਜ਼ਰਬੰਦੀ ਅਤੇ ਗ੍ਰਿਫ਼ਤਾਰੀ ਦੀ ਅਫਵਾਹ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਇਹ ਗੱਲ ਪੂਰੀ ਜ਼ਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਜੰਮੂ-ਕਸ਼ਮੀਰ ਵਿਚ ਸਿਆਸੀ ਕਾਰਨਾਂ ਤੋਂ ਕਿਸੇ ਨੂੰ ਵੀ ਨਾ ਹੀ ਨਜ਼ਰਬੰਦ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰ ਕੇ ਇਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡਣ ਦੇ ਕੇਂਦਰ ਸਰਕਾਰ ਦੇ 5 ਅਗਸਤ 2019 ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਦਾ ਫ਼ੈਸਲਾ ਸੁਣਾਇਆ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਸੰਜੇ ਕਿਸ਼ਨ ਕੌਲ, ਸੰਜੀਵ ਖੰਨਾ, ਬੀ. ਆਰ. ਗਵਈ ਅਤੇ ਸੂਰਿਆਕਾਂਤ ਦੇ ਬੈਂਚ ਨੇ ਆਪਣੇ ਸਰਬਸੰਮਤੀ ਨਾਲ ਫੈਸਲੇ ’ਚ ਕਿਹਾ ਕਿ ਧਾਰਾ 370 ਵਿਸ਼ੇਸ਼ ਹਾਲਾਤਾਂ ਲਈ ਇਕ ਅਸਥਾਈ ਵਿਵਸਥਾ ਸੀ ਅਤੇ ਰਾਸ਼ਟਰਪਤੀ ਵਲੋਂ ਇਸ ਨੂੰ ਮਾਨਤਾ ਦੇਣ ਦੀ ਕਵਾਇਦ ਸੀ।

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin