India

ਜੰਮੂ-ਕਸ਼ਮੀਰ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਅੱਤਵਾਦੀਆਂ ਖ਼ਿਲਾਫ਼ ਵਿਆਪਕ ਤਲਾਸ਼ੀ ਮੁਹਿੰਮ ਜਾਰੀ

ਜੰਮੂ – ਜੰਮੂ ਅਤੇ ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ, ਖਾਸ ਕਰਕੇ ਡੋਡਾ ਅਤੇ ਰਿਆਸੀ ਵਿੱਚ ਹੋਏ ਹਮਲਿਆਂ ਵਿੱਚ ਸ਼ਾਮਲ ਅਤਿਵਾਦੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਅੱਜ ਵੀ ਜਾਰੀ ਰਹੀ। ਪਿਛਲੇ ਚਾਰ ਦਿਨਾਂ ਦੌਰਾਨ ਰਿਆਸੀ, ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਚਾਰ ਥਾਵਾਂ ’ਤੇ ਅਤਿਵਾਦੀਆਂ ਨੇ ਹਮਲਾ ਕੀਤਾ, ਜਿਸ ਵਿੱਚ 9 ਸ਼ਰਧਾਲੂਆਂ, ਸੀਆਰਪੀਐੱਫ ਜਵਾਨ ਦੀ ਮੌਤ ਹੋ ਗਈ ਅਤੇ ਸੱਤ ਸੁਰੱਖਿਆ ਕਰਮਚਾਰੀਆਂ ਸਣੇ ਕਈ ਹੋਰ ਜ਼ਖਮੀ ਹੋ ਗਏ। ਕਠੂਆ ’ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਦੋ ਮਸ਼ਕੂਕ ਪਾਕਿਸਤਾਨੀ ਅਤਿਵਾਦੀ ਵੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਵੱਡੀ ਮਾਤਰਾ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਪੁਲਿਸ ਨੇ ਹਮਲਿਆਂ ’ਚ ਸ਼ਾਮਲ ਚਾਰ ਅਤਿਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ ਅਤੇ ਉਨ੍ਹਾਂ ਦੀ ਗਿ੍ਰਫਤਾਰੀ ਲਈ ਸੂਚਨਾ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

Related posts

‘ਦਿ ਕਸ਼ਮੀਰ ਫਾਈਲਜ਼’ ਨੂੰ ਯੂ-ਟਿਊਬ ‘ਤੇ ਪਾਉਣ ਵਾਲੇ ਕੇਜਰੀਵਾਲ ਦੇ ਬਿਆਨ ‘ਤੇ ਭੜਕੇ ਅਨੁਪਮ ਖੇਰ

Bunty

ਕੇਂਦਰ ਸਰਕਾਰ ਨੇ PFI ‘ਤੇ ਪੰਜ ਸਾਲਾਂ ਲਈ ਲਗਾਈ ਪਾਬੰਦੀ

Bunty

ਪਹਿਲੀ ਵਾਰ 17 ਮਹਿਲਾ ਕੈਡਿਟ ਐਨਡੀਏ ਤੋਂ ਪਾਸ ਆਊਟ ਹੋਏ !

admin