India

ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਲੋੜ: ਚਿਦਾਂਬਰਮ

ਜੰਮੂ – ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦੀ ਸੁਰੱਖਿਆ ਸਮੀਖਿਆ ਬੈਠਕ ਦੇ ਇਕ ਦਿਨ ਬਾਅਦ ਵੀਰਵਾਰ ਨੂੰ ਕਿਹਾ ਕਿ ਲੋਕਾਂ ਨੇ ਆਪਣੇ ਲਈ ਇਕ ਮੁੱਖ ਮੰਤਰੀ ਅਤੇ ਸਰਕਾਰ ਚੁਣੀ ਹੈ ਪਰ ਮੁੱਖ ਮੰਤਰੀ ਕੋਲ ਕੋਈ ਅਧਿਕਾਰ ਨਹੀਂ ਹਨ। ਚਿਦਾਂਬਰਮ ਨੇ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਾ ਦਰਜਾ ਤੁਰੰਤ ਬਹਾਲ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ’ਐਕਸ’ ’ਤੇ ਪੋਸਟ ਕੀਤਾ ਕਿ ਮੀਟਿੰਗ ਵਿਚ ਚੁਣੇ ਹੋਏ ਮੁੱਖ ਮੰਤਰੀ ਮੌਜੂਦ ਨਹੀਂ ਹਨ। ਉਨ੍ਹਾਂ ਨੂੰ ਸੱਦਾ ਦਿੱਤਾ ਗਿਆ ਸੀ ਜਾਂ ਨਹੀਂ, ਮੈਨੂੰ ਨਹੀਂ ਪਤਾ। ਜੰਮੂ ਅਤੇ ਕਸ਼ਮੀਰ ਨਾਲ ਸਬੰਧਤ ਕਾਨੂੰਨ ਤਹਿਤ ਪੁੁਲਿਸ ਅਤੇ ਜਨਤਕ ਵਿਵਸਥਾ ਉਪ ਰਾਜਪਾਲ ਲਈ ਰਾਖਵੇਂ ਵਿਸ਼ੇ ਹਨ।
ਚਿਦਾਂਬਰਮ ਨੇ ਕਿਹਾ ਕਿ ਲੋਕਾਂ ਨੇ ਹੋਰ ਚੀਜ਼ਾਂ ਤੋਂ ਇਲਾਵਾ ਆਪਣੀ ਸੁਰੱਖਿਆ ਲਈ ਇਕ ਮੁੱਖ ਮੰਤਰੀ ਅਤੇ ਸਰਕਾਰ ਨੂੰ ਚੁਣਿਆ ਹੈ ਪਰ ਮੁੱਖ ਮੰਤਰੀ ਕੋਲ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਹੀ ਕਾਰਨ ਹੈ ਕਿ ਜੰਮੂ-ਕਸ਼ਮੀਰ ਨੂੰ ਅੱਧਾ ਰਾਜ ਕਿਹਾ ਜਾਂਦਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜੰਮੂ-ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਤੁਰੰਤ ਬਹਾਲ ਕਰਨਾ ਜ਼ਰੂਰੀ ਹੈ।
ਓਧਰ ਉਪ ਰਾਜਪਾਲ ਸਿਨਹਾ ਨੇ ਬੁੱਧਵਾਰ ਨੂੰ ਘਾਟੀਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੁਰੱਖਿਆ ਆਡਿਟ ਕਰਨ, ਮਹੱਤਵਪੂਰਨ ਸਥਾਨਾਂ ’ਤੇ 24 ਘੰਟੇ ਚੌਕੀਆਂ ਲਗਾਉਣ, ਰਾਤ ਦੀ ਗਸ਼ਤ ਅਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।

Related posts

ਭਾਰਤ ਵਲੋਂ ਮੱਧ ਪੂਰਬ ‘ਚ ਫਸੇ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਯਤਨ ਜਾਰੀ

admin

ਭਾਰਤ ਦੇ 116 ਸ਼ਹਿਰਾਂ ਵਿੱਚ 10 ਹਜ਼ਾਰ ਇਲੈਕਟ੍ਰਿਕ ਬੱਸਾਂ ਦੌੜਨਗੀਆਂ

admin

ਭਾਰਤ ਕੋਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਲਈ ਤੇਲ ਦੇ ਕਾਫ਼ੀ ਭੰਡਾਰ

admin