India

ਜੰਮੂ ਕਸ਼ਮੀਰ ਬੱਸ ਹਮਲਾ: ਫ਼ੌਜ, ਪੁਲੀਸ ਤੇ ਸੀਆਰਪੀਐੱਫ ਨੇ ਅਤਿਵਾਦੀਆਂ ਦੀ ਭਾਲ ਲਈ ਵਿਆਪਕ ਮੁਹਿੰਮ ਚਲਾਈ

ਜੰਮੂ – ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਯਾਤਰੀ ਬੱਸ ‘ਤੇ ਹਮਲੇ ਲਈ ਜ਼ਿੰਮੇਵਾਰ ਅਤਿਵਾਦੀਆਂ ਨੂੰ ਫੜਨ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਫ਼ੌਜ, ਪੁਲੀਸ ਅਤੇ ਸੀਆਰਪੀਐੱਫ ਸਮੇਤ ਸੁਰੱਖਿਆ ਬਲਾਂ ਨੇ ਰਾਜੌਰੀ ਜ਼ਿਲੇ ਦੀ ਸਰਹੱਦ ਨਾਲ ਲੱਗਦੇ ਖੇਤਰ ਨੂੰ ਘੇਰ ਲਿਆ ਹੈ। ਡਰੋਨ ਅਤੇ ਸੂਹੀਆ ਕੁੱਤਿਆਂ ਸਮੇਤ ਨਿਗਰਾਨੀ ਉਪਕਰਣਾਂ ਨਾਲ ਲੈਸ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਅਤੇ ਆਸਪਾਸ ਦੇ ਖੇਤਰਾਂ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ। ਹਮਲੇ ‘ਚ ਸ਼ਾਮਲ ਅਤਿਵਾਦੀਆਂ ਦੇ ਰਾਜੌਰੀ ਅਤੇ ਰਿਆਸੀ ਦੇ ਉਪਰਲੇ ਇਲਾਕਿਆਂ ‘ਚ ਲੁਕੇ ਹੋਣ ਦਾ ਸ਼ੱਕ ਹੈ। ਇਸ ਖੇਤਰ ਵਿੱਚ ਸੰਘਣੇ ਜੰਗਲ ਅਤੇ ਡੂੰਘੀਆਂ ਖੱਡਾਂ ਹਨ।
ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਰਿਆਸੀ ਜ਼ਿਲ੍ਹੇ ’ਚ ਬੱਸ ’ਤੇ ਹੋਏ ਅੱਤਵਾਦੀ ਹਮਲੇ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ। ਇਕ ਅਧਿਕਾਰਤ ਬੁਲਾਰੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸਿਨਹਾ ਨੇ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ’ਚ ਐਤਵਾਰ ਨੂੰ ਅੱਤਵਾਦੀਆਂ ਨੇ ਤੀਰਥਯਾਤਰੀਆਂ ਦੀ ਇਕ ਬੱਸ ’ਤੇ ਗੋਲੀਬਾਰੀ ਕੀਤੀ, ਜਿਸ ਨਾਲ 10 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖ਼ਮੀ ਹੋ ਗਏ।
ਬੱਸ ਸ਼ਿਵ ਖੋੜੀ ਮੰਰ ਤੋਂ ਕੱਟੜਾ ਸਥਿਤ ਮਾਤਾ ਵੈਸ਼ਣੋ ਦੇਵੀ ਮੰਦਰ ਜਾ ਰਹੀ ਸੀ ਅਤੇ ਇਸੇ ਦੌਰਾਨ ਪੋਨੀ ਇਲਾਕੇ ਦੇ ਤੇਰਯਾਥ ਪਿੰਡ ਕੋਲ ਹਮਲਾ ਕੀਤਾ ਗਿਾ ਅਤੇ 53 ਸੀਟ ਵਾਲੀ ਬੱਸ ਗੋਲੀਬਾਰੀ ਤੋਂ ਬਾਅਦ ਡੂੰਘੀ ਖੱਡ ’ਚ ਡਿੱਗ ਗਈ। ਬੁਲਾਰੇ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਸਾਰੀ ਜ਼ਰੂਰੀ ਮਦਦ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਕੰਟਰੋਲ ਰੂਮ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦੀ ਹਮਲੇ ਲਈ ਜ਼ਿੰਮੇਵਾਰੀ ਅਪਰਾਧੀਆਂ ਨੂੰ ਫੜਨ ਲਈ ਕੋਸ਼ਿਸ਼ ਜਾਰੀ ਹੈ।

Related posts

ਭਾਰਤ-ਚੀਨ ਸਰਹੱਦ ਉਪਰ ਸ਼ਾਂਤੀ ਤੇ ਸਥਿਰਤਾ ਬਣਾਈ ਰੱਖਣ ਲਈ ਛੇ ਨੁਕਤਿਆਂ ‘ਤੇ ਸਹਿਮਤੀ !

admin

ਕਿਸਾਨ ਔਰਤਾਂ ਨੇ ਰੋਕੀਆਂ ਰੇਲ-ਗੱਡੀਆਂ: 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ !

admin

ਸਾਂਝੀ ਸੰਸਦੀ ਕਮੇਟੀ: ਪ੍ਰਿਯੰਕਾ ਗਾਂਧੀ ਤੇ ਮਨੀਸ਼ ਤਿਵਾੜੀ ਨੂੰ ਮਿਲ ਸਕਦੀ ਜਿੰਮੇਵਾਰੀ !

admin