India

ਜੰਮੂ ਕਸ਼ਮੀਰ: ਸੂਬੇ ਦਾ ਦਰਜਾ ਬਹਾਲ ਕਰਨ ਸਬੰਧੀ ਮੰਤਰੀ ਮੰਡਲ ਦੇ ਪ੍ਰਸਤਾਵ ਨੂੰ ਐਲ.ਜੀ. ਵੱਲੋਂ ਪ੍ਰਵਾਨਗੀ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਮੰਤਰੀ ਮੰਡਲ ਦੇ ਉਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਵਿੱਚ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਅਪੀਲ ਕੀਤੀ ਗਈ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।
ਇਕ ਅਧਿਕਾਰਤ ਤਰਜਮਾਨ ਨੇ ਕਿਹਾ, ‘‘ਵੀਰਵਾਰ ਨੂੰ ਅਬਦੁੱਲਾ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸੂਬੇ ਦਾ ਮੂਲ ਦਰਜਾ ਬਹਾਲ ਕਰਨ ਦੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ।’’
ਅਧਿਕਾਰੀਆਂ ਨੇ ਵਿਸਥਾਰ ’ਚ ਜਾਣਕਾਰੀ ਦਿੱਤੇ ਬਿਨਾਂ ਕਿਹਾ ਕਿ ਉਪ ਰਾਜਪਾਲ ਨੇ ਮੰਤਰੀ ਮੰਡਲ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਰਜਮਾਨ ਨੇ ਕਿਹਾ ਕਿ ਸੂਬੇ ਦਾ ਦਰਜਾ ਬਹਾਲ ਕਰਨਾ ਸੁਧਾਰ ਪ੍ਰਕਿਰਿਆ ਦੀ ਇਕ ਸ਼ੁਰੂਆਤ ਹੋਵੇਗੀ, ਜਿਸ ਨਾਲ ਸੰਵਿਧਾਨਕ ਅਧਿਕਾਰ ਮੁੜ ਬਹਾਲ ਹੋਣਗੇ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਦੀ ਪਛਾਣ ਦੀ ਰੱਖਿਆ ਹੋਵੇਗੀ।

Related posts

ਕੋਲ ਇੰਡੀਆ ‘ਚ ਹੜਤਾਲ ਮੁਲਤਵੀ ਕਰਨ ‘ਤੇ ਲੱਗੀ ਸਰਕਾਰ, ਕਰਮਚਾਰੀਆਂ ਨੇ ਹੜਤਾਲ ‘ਤੇ ਜਾਣ ਦੀ ਦਿੱਤੀ ਧਮਕੀ

Bunty

ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਤੇ ਨਤੀਜੇ 8 ਫਰਵਰੀ ਨੂੰ ਆਉਣਗੇ

admin

21 ਜੂਨ ਨੂੰ ਦੁਪਹਿਰੇ ਪਰਛਾਵਾਂ ਵੀ ਛੱਡ ਦੇਵੇਗਾ ਸਾਥ, ਦਿਨ ਸਭ ਤੋਂ ਵੱਡਾ ਤੇ ਰਾਤ ਹੋਵੇਗੀ ਸਭ ਤੋਂ ਛੋਟੀ

Bunty