India

ਜੰਮੂ ’ਚ ਫ਼ੌਜੀ ਕੈਂਪ ’ਤੇ ਅੱਤਵਾਦੀ ਹਮਲੇ ਦੌਰਾਨ ਫੌਜੀ ਜਵਾਨ ਸ਼ਹੀਦ

ਜੰਮੂ – ਜੰਮੂ ਦੇ ਸੁੰਜਵਾਂ ਮਿਲਟਰੀ ਸਟੇਸ਼ਨ ’ਤੇ ਬੇਸ ਦੇ ਬਾਹਰੋਂ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ’ਚ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਸ਼ਹੀਦ ਹੋਏ ਜਵਾਨ ਦੀ ਪਛਾਣ ਨਾਇਕ ਕੁਲਦੀਪ ਵਜੋਂ ਹੋਈ ਹੈ। ਅੱਤਵਾਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਜਾਰੀ ਹੈ। ਤਲਾਸ਼ੀ ਮੁਹਿੰਮ ਲਈ ਡਰੋਨ ਵੀ ਤਾਇਨਾਤ ਕੀਤੇ ਗਏ ਹਨ।
ਰੱਖਿਆ ਵਿਭਾਗ ਦੇ ਤਰਜਮਾਨ ਨੇ ਦੱਸਿਆ ਕਿ ਸਵੇਰੇ ਕਰੀਬ 10.50 ਵਜੇ ਜੰਮੂ ਦੇ ਬਾਰੀ ਇਲਾਕੇ ਵਿੱਚ ਸਥਿਤ ਸੁੰਜਵਾਨ ਆਾਰਮੀ ਸਟੇਸ਼ਨ ’ਤੇ ਕੁਝ ਗੋਲੀਆਂ ਚੱਲੀਆਂ। ਘਟਨਾ ਵਿੱਚ ਇਕ ਫੌਜੀ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਤਰਜਮਾਨ ਨੇ ਸੰਤਰੀ ਚੌਕੀ ’ਤੇ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੇ ਬਿਨਾ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਸਬੰਧੀ ਅੱਗੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਕਿਹਾ ਸੀ ਕਿ ਜੰਮੂ ਵਿੱਚ ਸਭ ਤੋਂ ਵੱਡੇ ਸੁਰੱਖਿਆ ਕੈਂਪਾਂ ’ਚੋਂ ਇਕ ਦੀ ਸੁਰੱਖਿਆ ਵਿੱਚ ਤਾਇਨਾਤ ਫੌਜ ਦੀ ਇਕ ਚੌਕੀ ’ਤੇ ਸ਼ੱਕੀ ਅਤਿਵਾਦੀਆਂ ਨੇ ਕੁਝ ਗੋਲੀਆਂ ਚਲਾਈਆਂ ਜਿਸ ਮਗਰੋਂ ਕੁਝ ਦੇਰ ਲਈ ਗੋਲੀਬਾਰੀ ਹੋਈ। ਫਰਾਰ ਅਤਿਵਾਦੀਆਂ ਨੂੰ ਫੜਨ ਲਈ ਸਥਾਨਕ ਪੁਲਿਸ ਦੇ ਵਿਸ਼ੇਸ਼ ਅਪ੍ਰੇਸ਼ਨ ਸਮੂਹ (ਐੱਸਓਜੀ) ਨੇ ਫੌਜ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਜਾਰੀ ਹੈ ਪਰ ਅਤਿਵਾਦੀਆਂ ਨਾਲ ਹੁਣ ਤੱਕ ਸਾਹਮਣਾ ਨਹੀਂ ਹੋਇਆ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin