India

ਜੰਮੂ ਦੇ ਊਧਮਪੁਰ ਜ਼ਿਲ੍ਹੇ ’ਚ ਅਤਿਵਾਦੀ ਹਮਲੇ ਕਾਰਨ ਸੀਆਰੀਪੀਐੱਫ ਦਾ ਇੰਸਪੈਕਟਰ ਸ਼ਹੀਦ

ਜੰਮੂ – ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਅੱਜ ਅਤਿਵਾਦੀਆਂ ਵੱਲੋਂ ਗਸ਼ਤ ਕਰਨ ਵਾਲੀ ਪਾਰਟੀ ’ਤੇ ਗੋਲੀਬਾਰੀ ਕਰਨ ’ਤੇ ਸੀਆਰਪੀਐੱਫ ਦਾ ਇੰਸਪੈਕਟਰ ਸ਼ਹੀਦ ਹੋ ਗਿਆ। ਬਾਅਦ ਦੁਪਹਿਰ ਕਰੀਬ 3.30 ਵਜੇ ਬਸੰਤਗੜ੍ਹ ਦੇ ਡੁਡੂ ਇਲਾਕੇ ‘ਚ ਅਤਿਵਾਦੀਆਂ ਨੇ ਸੀਆਰਪੀਐੱਫ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ (ਐੱਸਓਜੀ) ’ਤੇ ਗੋਲੀਬਾਰੀ ਕੀਤੀ। ਹਮਲੇ ਵਿੱਚ ਸੀਆਰਪੀਐੱਫ ਦੀ 187ਵੀਂ ਬਟਾਲੀਅਨ ਦੇ ਇੰਸਪੈਕਟਰ ਨੂੰ ਗੋਲੀ ਲੱਗੀ ਅਤੇ ਬਾਅਦ ਵਿੱਚ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸਾਂਝੀ ਗਸ਼ਤ ਦੀ ਜਵਾਬੀ ਕਾਰਵਾਈ ਤੋਂ ਬਾਅਦ ਅਤਿਵਾਦੀ ਮੌਕੇ ਤੋਂ ਫਰਾਰ ਹੋ ਗਏ।

Related posts

*ਪੰਜਾਬ ਉਪ ਚੋਣ ਵਿਚ ਰਿਕਾਰਡ ਤੋੜ ਜਿੱਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਲੋਕਾਂ ਦੇ ਅਟੁੱਟ ਵਿਸ਼ਵਾਸ ਦੀ ਮੁਹਰ ਲਗਾਈ ਹੈ – ਸੰਜੇ ਸਿੰਘ*

Bunty

ਵਿਕਾਊ ਨੇਤਾ ਲੋਕ ਸੇਵਕ ਨਹੀਂ ਹੋ ਸਕਦੇ, ਜਨਤਾ ਚੋਣਾਂ ’ਚ ਸਿਖਾਏਗੀ ਸਬਕ : ਸੁੱਖੂ

Bunty

ਚੰਬਾ ਦੇ ਸਲੂਣੀ ‘ਚ ਬੱਦਲ ਫਟਣ ਕਾਰਨ ਭਾਰੀ ਨੁਕਸਾਨ, ਕਮਰੇ ‘ਚ ਸੌਂ ਰਿਹਾ ਨੌਜਵਾਨ ਮਲਬੇ ਹੇਠ ਦੱਬਿਆ

Bunty