Punjab

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।

Related posts

ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਸਵਾਗਤ

Bunty

ਸਰਕਾਰੀ ਐਲਾਨ ਅਮਲੀ ਰੂਪ ‘ਚ ਲਾਗੂ ਹੋਣ ਤੱਕ 26 ਟੌਲ ਪਲਾਜਿਆਂ ਅਤੇ 25 ਸਿਆਸੀ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਮੋਰਚੇ  ਦਿਨੇ ਰਾਤ ਜਾਰੀ ਰੱਖੇ ਜਾਣਗੇ 

admin

ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ED ਦੀ ਚਿੱਠੀ ਦੇ ਚਰਚੇ

admin