India

ਝਾਰਖੰਡ: ਜੇਐੱਮਐੱਮ ਦੀ ਅਗਵਾਈ ਵਾਲੇ ਗੱਠਜੋੜ ਦੀ ਸੱਤਾ ਵਿੱਚ ਵਾਪਸੀ

ਰਾਂਚੀ – ਝਾਰਖੰਡ ਵਿਚ ਝਾਰਖੰਡ ਮੁਕਤੀ ਮੋਰਚਾ ਦੀ ਅਗਵਾਈ ਵਾਲੇ ਇੰਡੀਆ ਗੱਠਜੋੜ ਨੇ ਮੁੜ ਵਿਧਾਨ ਸਭਾ ਵਿਚ ਬਹੁਮਤ ਹਾਸਲ ਕਰ ਲਿਆ ਹੈ। ਸੂਬੇ ਦੀਆਂ 81 ਵਿਧਾਨ ਸਭਾ ਸੀਟਾਂ ਵਿਚੋਂ ਇਸ ਗੱਠਜੋੜ ਨੇ 52 ਸੀਟਾਂ ’ਤੇ ਜਿੱਤ ਹਾਸਲ ਕੀਤੀ ਅਤੇ ਚਾਰ ਹੋਰਾਂ ਵਿੱਚ ਅੱਗੇ ਚੱਲ ਰਿਹਾ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਨੇ ਗਾਂਡੇ ਸੀਟ 17,142 ਵੋਟਾਂ ਨਾਲ ਜਿੱਤੀ ਹੈ, ਉਨ੍ਹਾਂ ਭਾਜਪਾ ਦੀ ਮੁਨੀਆ ਦੇਵੀ ਨੂੰ ਹਰਾਇਆ ਹੈ।ਇਸ ਤੋਂ ਪਹਿਲਾਂ ਸੂਬੇ ਦੀਆਂ ਸਾਰੀਆਂ 81 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ਨਿੱਚਰਵਾਰ ਸਵੇਰੇ 8 ਵਜੇ ਸ਼ੁਰੂ ਹੋਈ। ਇੱਥੇ ਚੋਣਾਂ ਦੋ ਪੜਾਵਾਂ ਵਿੱਚ ਹੋਈਆਂ ਸਨ।

Related posts

ਅਫਗਾਨਿਸਤਾਨ ਤੋਂ ਆਏ ਸਿੱਖ-ਹਿੰਦੂਆਂ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

admin

ਮੇਰਠ ਵਿੱਚ ਮਕਾਨ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 10 ਹੋਈ

Bunty

ਕਾਂਗਰਸ ਦੇ ਲਾਊਡਸਪੀਕਰਾਂ ਦਾ ਕਰੰਟ ਵੀ ਕਮਜ਼ੋਰ ਹੋ ਗਿਐ: ਮੋਦੀ

Bunty