ਰਾਂਚੀ/ਜਮਸ਼ੇਦਪੁਰ – ਜੇਐੱਮਐੱਮ ਆਗੂ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਅੱਜ ਨਵੀਂ ਦਿੱਲੀ ਰਵਾਨਾ ਹੋ ਗਏ। ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਇਸ ਵੇਲੇ ਸਿਖਰ ’ਤੇ ਹਨ। ਸੋਰੇਨ ਦੇ ਕਰੀਬੀ ਸਹਿਯੋਗੀ ਨੇ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਐਤਵਾਰ ਨੂੰ ਕੋਲਕਾਤਾ ਤੋਂ ਰਾਸ਼ਟਰੀ ਰਾਜਧਾਨੀ ਲਈ ਰਵਾਨਾ ਹੋਏ। ਉਸ ਨੇ ਹੋਰ ਵੇਰਵੇ ਦੱਸਣ ਤੋਂ ਇਨਕਾਰ ਕਰ ਦਿੱਤਾ। ਦਿੱਲੀ ਉਤਰਨ ਤੋਂ ਤੁਰੰਤ ਬਾਅਦ ਸੋਰੇਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਕਿਸੇ ਵੀ ਭਾਜਪਾ ਨੇਤਾ ਨੂੰ ਨਹੀਂ ਮਿਲੇ ਹਨ ਅਤੇ ਉਹ ਨਿੱਜੀ ਦੌਰੇ ’ਤੇ ਰਾਸ਼ਟਰੀ ਰਾਜਧਾਨੀ ਵਿਚ ਹਨ।