Punjab

ਝੋਨੇ ਦੀ ਨਿਰਵਿਘਨ ਖਰੀਦ ਲਈ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ-ਮੁੱਖ ਮੰਤਰੀ

ਚੰਡੀਗੜ੍ਹ – ਇਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਕਰਨ ਦੇ ਉਦੇਸ਼ ਨਾਲ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕਿਸਾਨਾਂ ਦੀ ਸਖ਼ਤ ਮਿਹਨਤ-ਮੁਸ਼ੱਕਤ ਨਾਲ ਪੈਦਾ ਕੀਤਾ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ।”
ਝੋਨੇ ਦੀ ਫੌਰੀ ਖਰੀਦ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਪਹਿਲੇ ਦਿਨ ਤੋਂ ਹੀ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਵੇਚੀ ਗਈ ਫਸਲ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਸੇ ਕਿਸਾਨ ਨੂੰ ਕੋਈ ਵੀ ਮੁਸ਼ਕਲ ਪੇਸ਼ ਆਉਣ ’ਤੇ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ।
ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਗਾਮੀ ਸੀਜ਼ਨ ਵਿਚ ਝੋਨੇ ਦੀ ਖਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਤਸੱਲੀ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਨੇ ਖਰੀਦ ਸੀਜ਼ਨ ਲਈ ਢੁਕਵੇਂ ਬਾਰਦਾਨੇ ਦਾ ਪਹਿਲਾਂ ਹੀ ਬੰਦੋਬਸਤ ਕੀਤਾ ਹੋਇਆ ਹੈ ਅਤੇ ਸਾਰੀਆਂ ਮੰਡੀਆਂ ਵਿਚ ਇਸ ਦੀ ਲੋੜੀਂਦੀ ਸਪਲਾਈ ਕਰਨ ਦੇ ਆਦੇਸ਼ ਦਿੱਤੇ।
ਖਰੀਦ ਕਾਰਜਾਂ ਦੇ ਪ੍ਰਬੰਧਾਂ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਟਰਾਂਸਪੋਰਟਰਾਂ, ਆੜ੍ਹਤੀਆਂ, ਮਾਰਕੀਟ ਕਮੇਟੀਆਂ ਅਤੇ ਮਿੱਲਰਾਂ ਦੇ ਜੀ.ਪੀ.ਐਸ. ਸੁਮੇਲ ਵਾਲੇ ਡਿਜੀਟਲ ਗੇਟ ਪਾਸ ਬਣਾਉਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਨੇ ਡੀ.ਜੀ.ਪੀ. ਨੂੰ ਸੂਬਾ ਭਰ ਵਿਚ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿਚ ਪੁਲੀਸ ਨਾਕੇ ਲਾਉਣ ਲਈ ਆਖਿਆ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜੇਕਰ ਝੋਨਾ ਲਿਜਾ ਰਿਹਾ ਟਰੱਕ ਮੰਡੀ ਬੋਰਡ ਦੇ ਪੋਰਟਲ ਉਤੇ ਰਜਿਸਟਰਡ ਨਹੀਂ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Related posts

ਪਾਕਿਸਤਾਨ ਵਿੱਚ ਧਰਮ ਬਦਲਕੇ ਵਿਆਹ ਕਰਾਉਣ ਵਾਲੀ ਸਰਬਜੀਤ ਕੌਰ ਨੂੰ ਕਾਨੂੰਨੀ ਗੇੜਾ

admin

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

admin

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

admin