Punjab

ਝੋਨੇ ਦੀ ਪਰਾਲ਼ੀ ’ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ਅਵਤਾਰ ’ਚ 17 ਸਾਲਾਂ ਬਾਅਦ ਮੁੜ ਚਾਲੂ

ਚੰਡੀਗੜ੍ਹ – ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ ਲਈ ਵਾਤਾਵਰਣ ਅਤੇ ਆਰਥਿਕ ਲਾਭ ਹੋਣਗੇ। ਪਿੰਡ ਜਲਖੇੜੀ (ਤਹਿਸੀਲ ਤੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ) ਵਿਖੇ 10 ਮੈਗਾਵਾਟ ਬਾਇਓਮਾਸ ਪਲਾਂਟ ਮੂਲ ਰੂਪ ’ਚ ਪੀਐਸਈਬੀ (ਹੁਣ ਪੀਐਸਪੀਸੀਐਲ) ਦੁਆਰਾ ਜੂਨ 1992 ਵਿੱਚ ਚਾਲੂ ਕੀਤਾ ਗਿਆ ਸੀ। ਪਇਸ ਪਲਾਂਟ ਲਈ ਪਾਵਰ ਖਰੀਦ ਸਮਝੌਤੇ (ਪੀਪੀਏ) ਦੀ ਮਿਆਦ 20 ਸਾਲ ਹੈ ਜਿਸ ਤੋਂ ਬਾਅਦ ਪਲਾਂਟ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੂੰ ਟ੍ਰਾਂਸਫਰ ਕਰ ਦਿੱਤਾ ਜਾਵੇਗਾ। ਟੈਂਡਰਿੰਗ ਪ੍ਰਕਿਰਿਆ ’ਚ ਸਭ ਤੋਂ ਘੱਟ ਬੋਲੀ ਲਗਾਉਣ ਵਾਲੇ ਦੁਆਰਾ ਪ੍ਰਤੀ ਕਿਲੋਵਾਟ ਘੰਟਾ ਸ਼ੁਰੂਆਤੀ ਕੋਟ ਕੀਤੀ ਟੈਰਿਫ ਦਰ 7.25 ਰੁਪਏ ਸੀ ਤੇ ਰਿਵਰਸ ਨੀਲਾਮੀ ਤੋਂ ਬਾਅਦ ਅੰਤਿਮ ਕੋਟ ਕੀਤੀ ਟੈਰਿਫ ਦਰ 5.84 ਰੁਪਏ ਪ੍ਰਤੀ ਕਿਲੋਵਾਟ ਘੰਟਾ ਸੀ ਜੋ ਗੱਲਬਾਤ ਤੋਂ ਬਾਅਦ ਹੋਰ 0.07 ਰੁਪਏ ਪ੍ਰਤੀ ਕਿਲੋਵਾਟ ਘੰਟਾ ਘਟਾ ਕੇ 5.77 ਰੁਪਏ ਪ੍ਰਤੀ ਕਿਲੋਵਾਟ ਘੰਟਾ ਕਰ ਦਿੱਤੀ ਗਈ ਹੈ, ਜਿਸ ਨਾਲ ਲੀਜ਼ ਦੀ ਮਿਆਦ ਦੌਰਾਨ 10 ਕਰੋੜ ਰੁਪਏ ਦੀ ਬੱਚਤ ਹੋਵੇਗੀ। ਲੀਜ਼ ਸਮਝੌਤਾ ਮੈਸਰਜ਼ ਸੁਖਵੀਰ ਐਗਰੋ ਐਨਰਜੀ ਲਿਮਟਿਡ (ਐਸਏਈਐਲ) ਨਾਲ 2019 ਵਿੱਚ ਹਸਤਾਖਰ ਕੀਤਾ ਗਿਆ ਸੀ। ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪ੍ਰੋਜੈਕਟ ਦੇ ਬਹੁ-ਪੱਖੀ ਲਾਭਾਂ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, ‘‘ਇਹ ਪਹਿਲਕਦਮੀ ਨਾ ਸਿਰਫ਼ ਸਾਡੀ ਹਰਿਤ ਊਰਜਾ ਸਮਰੱਥਾ ਨੂੰ ਵਧਾਉਂਦੀ ਹੈ ਤੇ ਰੁਜ਼ਗਾਰ ਪ੍ਰਦਾਨ ਕਰਦੀ ਹੈ, ਬਲਕਿ ਪਰਾਲ਼ੀ ਸਾੜਨ ਦੀ ਲਗਾਤਾਰ ਸਮੱਸਿਆ ਦਾ ਹੱਲ ਵੀ ਪੇਸ਼ ਕਰਦੀ ਹੈ। ਇਹ ਸਾਡੀ ਸਰਕਾਰ ਦੀ ਊਰਜਾ ਸੁਰੱਖਿਆ, ਵਾਤਾਵਰਣ ਸੁਰੱਖਿਆ ਤੇ ਆਰਥਿਕ ਵਿਕਾਸ ਪ੍ਰਤੀ ਵਚਨਬੱਧਤਾ ਨਾਲ ਪੂਰੀ ਤਰ੍ਹਾਂ ਮੇਲ ਖਾਂਦੀ ਹੈ।’’

Related posts

ਆਈਐਸਆਈ ਪੰਜਾਬ ਨੂੰ ਅਸਥਿਰ ਕਰਨਾ ਚਾਹੁੰਦੀ – ਕੇਂਦਰੀ ਮੰਤਰੀ ਰਵਨੀਤ ਬਿੱਟੂ

admin

ਓਸੀਆਈ ਕਾਰਡ ਦੇ ਨਿਯਮਾਂ ਤੇ ਫੀਸਾਂ ਦੇ ਵਿੱਚ ਵੱਡੇ ਬਦਲਾਅ !

admin

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਬੇਅਦਬੀ ਕਰਨ ਵਾਲਿਆਂ ਨੂੰ ‘ਕਾਂਬਾ ਛੇੜਨ’ ਵਾਲਾ – ਭਾਈ ਬਲਦੇਵ ਸਿੰਘ ਵਡਾਲਾ

admin