Breaking NewsInternationalLatest News

ਟਰੰਪ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਕੀਤਾ ਖੁੱਲ੍ਹ ਕੇ ਸਮਰਥਨ

ਬੈਂਜਾਮਿਨ ਨੇਤਨਯਾਹੂ, ਇਜ਼ਰਾਈਲ ਦੇ ਪ੍ਰਧਾਨ ਮੰਤਰੀ।

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ। ਉਨ੍ਹਾਂ ਨੇ ਇਜ਼ਰਾਈਲ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨੇਤਨਯਾਹੂ ਨੂੰ ਮੁੜ ਪ੍ਰਧਾਨ ਮੰਤਰੀ ਚੁਣਨ। ਟਰੰਪ ਨੇ ਕਿਹਾ ਕਿ ਨੇਤਨਯਾਹੂ ਲੋਕਾਂ ਨੂੰ ਕਦੇ ਨਿਰਾਸ਼ ਨਹੀਂ ਕਰਨਗੇ।

ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਇੱਕ ਲੰਮੀ ਪੋਸਟ ਸਾਂਝੀ ਕੀਤੀ। ਇਸ ਵਿੱਚ ਉਨ੍ਹਾਂ ਨੇ ਨੇਤਨਯਾਹੂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਇੱਕ ਮਹਾਨ ਅਤੇ ਬਹਾਦਰ ਪ੍ਰਧਾਨ ਮੰਤਰੀ ਦੱਸਿਆ। ਟਰੰਪ ਨੇ ਕਿਹਾ ਕਿ ਨੇਤਨਯਾਹੂ ਨੇ ਕਈ ਮੁਸ਼ਕਲਾਂ ਅਤੇ ਦਬਾਅ ਦਾ ਸਾਹਮਣਾ ਕੀਤਾ ਹੈ। ਇਸ ਦੇ ਬਾਵਜੂਦ ਉਹ ਆਪਣੇ ਫ਼ੈਸਲਿਆਂ ‘ਤੇ ਡਟੇ ਰਹੇ ਹਨ। ਉਨ੍ਹਾਂ ਮੁਤਾਬਕ, ਨੇਤਨਯਾਹੂ ਨੇ ਹਮੇਸ਼ਾ ਇਜ਼ਰਾਈਲ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਹੈ।

ਟਰੰਪ ਨੇ ਕਿਹਾ ਕਿ ਜੇਕਰ ਇਜ਼ਰਾਈਲ ਨੇ ਨੇਤਨਯਾਹੂ ਦੀ ਥਾਂ ਕਿਸੇ ਹੋਰ ਆਗੂ ਨੂੰ ਪ੍ਰਧਾਨ ਮੰਤਰੀ ਚੁਣਿਆ, ਤਾਂ ਈਰਾਨ ਖ਼ਿਲਾਫ਼ ਲੜਾਈ ਵਿੱਚ ਅਮਰੀਕਾ ਨੂੰ ਇਕੱਲੇ ਅੱਗੇ ਵਧਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀ ਸਥਿਤੀ ਨਹੀਂ ਚਾਹੁੰਦੇ। ਟਰੰਪ ਦੇ ਮੁਤਾਬਕ, ਇਜ਼ਰਾਈਲ ਨੂੰ ਈਰਾਨ ਦਾ ਸਾਹਮਣਾ ਕਰਨ ਲਈ ਇੱਕ ਮਜ਼ਬੂਤ ਆਗੂ ਦੀ ਲੋੜ ਹੈ। ਟਰੰਪ ਨੇ ਦਾਅਵਾ ਕੀਤਾ ਕਿ ਈਰਾਨ ਦੀ ਫ਼ੌਜੀ ਅਤੇ ਆਰਥਿਕ ਤਾਕਤ ਕਮਜ਼ੋਰ ਹੋ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਈਰਾਨ ਨੇ ਆਪਣਾ ਰਵੱਈਆ ਨਾ ਬਦਲਿਆ ਅਤੇ ਆਪਣੀਆਂ ਗਤੀਵਿਧੀਆਂ ਬੰਦ ਨਾ ਕੀਤੀਆਂ, ਤਾਂ ਅਮਰੀਕਾ ਆਪਣੀਆਂ ਕਾਰਵਾਈਆਂ ਜਾਰੀ ਰੱਖੇਗਾ।

ਟਰੰਪ ਨੇ ਨੇਤਨਯਾਹੂ ਨੂੰ ਅਮਰੀਕਾ ਦਾ ਅਹਿਮ ਸਾਥੀ ਦੱਸਿਆ। ਉਨ੍ਹਾਂ ਕਿਹਾ ਕਿ ਨੇਤਨਯਾਹੂ ਦੀ ਅਗਵਾਈ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਟਰੰਪ ਨੇ ਇੱਕ ਵਾਰ ਫਿਰ ਇਜ਼ਰਾਈਲ ਦੇ ਲੋਕਾਂ ਨੂੰ ਨੇਤਨਯਾਹੂ ਨੂੰ ਮੁੜ ਚੁਣਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਕਦੇ ਨਿਰਾਸ਼ ਨਹੀਂ ਕਰਨਗੇ।

Related posts

ਸੀਨੀਅਰ ਵਿਗਿਆਨੀ ਨੇ ਕਿਹਾ, ਓਮੀਕ੍ਰੋਨ ਦੇ ਸਬ-ਵੈਰੀਐਂਟ ਨਾਲ ਅਮਰੀਕਾ ’ਚ ਆ ਸਕਦੀ ਹੈ ਨਵੀਂ ਲਹਿਰ

Bunty

ਸਾਲ 2024 ’ਚ ਭਾਰਤ ਕਰੇਗਾ ਲਗਪਗ 7 ਫ਼ੀਸਦੀ ਨਾਲ ਆਰਥਿਕ ਵਿਕਾਸ: ਯੂਐਨ ਮਾਹਿਰ

Bunty

ਸਿੰਘ ਸਾਹਿਬ ਦੀ ਹੁਣ ਪਾਕਿਸਤਾਨ ਦੀ ਫੇਰੀ

admin