Punjab

ਟਿੱਕਾ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਾਫੀਆ ਵਿਰੁੱਧ ਕਾਰਵਾਈ ਕਰਨ ਦੀ ਕੀਤੀ ਅਪੀਲ

ਲੁਧਿਆਣਾ – ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ (ਪੀਐਮਆਈਡੀਬੀ) ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸੂਬੇ ‘ਚ ਵਧ ਰਹੇ ਮਾਫੀਆ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਟਿੱਕਾ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲਾਂ ਹੀ ਜ਼ਮੀਨ ਮਾਲਕਾਂ ਨੂੰ ਰੇਤ ਦੀ ਮੁਫ਼ਤ ਖੁਦਾਈ ਦੀ ਆਗਿਆ ਦੇ ਕੇ ਰੇਤ ਮਾਫੀਆ ਨੂੰ ਖ਼ਤਮ ਕਰਨ ਲਈ ਕਦਮ ਪੁੱਟੇ ਜਾ ਚੁੱਕੇ ਹਨ ਤੇ ਕਿਹਾ ਕਿ ਉਹ ਸਮਰਪਣ ਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ ਕਿਉਂਕਿ ਉਹ ਬਹੁਤ ਮਿਹਨਤੀ ਇਨਸਾਨ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ। ਪੀਐਮਆਈਡੀਬ ਦੇ ਚੇਅਰਮੈਨ ਨੇ ਦੱਸਿਆ ਕਿ ਕਾਂਗਰਸ ਪਾਰਟੀ ਅਗਲੇ ਦੋ ਮਹੀਨਿਆਂ ‘ਚ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਬਣਾਏਗੀ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ

admin