India

ਟੀਐੱਮਸੀ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਵੱਲੋਂ ਸੇਬੀ ਮੁਖੀ ਖ਼ਿਲਾਫ਼ ਲੋਕਪਾਲ ਨੂੰ ਸ਼ਿਕਾਇਤ

ਕੋਲਕਾਤਾ – ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸੇਬੀ ਮੁਖੀ ਮਾਧਬੀ ਪੁਰੀ ਬੁੱਚ ਖ਼ਿਲਾਫ਼ ਲੋਕਪਾਲ ਵਿੱਚ ਇਕ ਸ਼ਿਕਾਇਤ ਦਰਜ ਕਰਵਾਈ ਹੈ। ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਨੇ ਕਿਹਾ ਕਿ ਲੋਕਪਾਲ ਨੂੰ ਇਸ ਦੀ ਸ਼ੁਰੂਆਤੀ ਜਾਂਚ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਜਾਂ ਸੀਬੀਆਈ ਨੂੰ ਭੇਜਣਾ ਚਾਹੀਦਾ ਹੈ ਜਿਸ ਤੋਂ ਬਾਅਦ ਐੱਫਆਈਆਰ ਦਰਜ ਕਰ ਕੇ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ। ਮਹੂਆ ਨਾ ਆਪਣੀ ਸ਼ਿਕਾਇਤ ਦੀ ਆਨਲਾਈਨ ਕਾਪੀ ਅਤੇ ਫਿਜ਼ੀਕਲ ਕਾਪੀ ਦਾ ਸਕ੍ਰੀਨਸ਼ਾਟ ਵੀ ਸਾਂਝਾ ਕੀਤਾ ਹੈ। ਉਨ੍ਹਾਂ ‘ਐਕਸ’ ਉੱਤੇ ਲਿਖਿਆ, ‘‘ਮਾਧਬੀ ਪੁਰੀ ਬੁੱਚ ਖ਼ਿਲਾਫ਼ ਲੋਕਪਾਲ ’ਚ ਮੇਰੀ ਸ਼ਿਕਾਇਤ ਇਲੈਕਟ੍ਰੌਨਿਕ ਢੰਗ ਨਾਲ ਅਤੇ ਫਿਜ਼ੀਕਲ ਤੌਰ ’ਤੇ ਦਾਖ਼ਲ ਕੀਤੀ ਗਈ ਹੈ। ਲੋਕਪਾਲ ਨੂੰ 30 ਦਿਨਾਂ ਦੇ ਅੰਦਰ ਇਸ ਨੂੰ ਸ਼ੁਰੂਆਤੀ ਜਾਂਚ ਲਈ ਸੀਬੀਆਈ/ਈਡੀ ਨੂੰ ਭੇਜਣਾ ਚਾਹੀਦਾ ਹੈ ਅਤੇ ਫਿਰ ਐੱਫਆਈਆਰ ਦਰਜ ਕਰ ਕੇ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ। ਇਸ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਤਲਬ ਕਰਨ ਤੇ ਹਰੇਕ ਕੜੀ ਦੀ ਜਾਂਚ ਦੀ ਲੋੜ ਹੈ।’’ ਉਨ੍ਹਾਂ ਪੋਸਟ ਵਿੱਚ ਕਾਂਗਰਸੀ ਆਗੂ ਜੈਰਾਮ ਰਮੇਸ਼ ਅਤੇ ਪਵਨ ਖੇੜਾ ਨੂੰ ਵੀ ਟੈਗ ਕੀਤਾ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin