NewsBreaking NewsInternationalLatest News

ਟੀਟੀਪੀ ਨੂੰ ਆਪਣੀ ਜ਼ਮੀਨ ਦਾ ਇਸਤੇਮਾਲ ਨਹੀਂ ਕਰਨ ਦੇਵੇਗਾ ਤਾਲਿਬਾਨ

ਇਸਲਾਮਾਬਾਦ – ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਸੋਮਵਾਰ ਨੂੰ ਕਿਹਾ ਕਿ ਅਫ਼ਗਾਨ ਤਾਲਿਬਾਨ ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਸ ਖ਼ਿਲਾਫ਼ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੂੰ ਆਪਣੀ ਜ਼ਮੀਨ ਦਾ ਇਸਤੇਮਾਲ ਕਨਰ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਦਾ ਇਹ ਬਿਆਨ ਉਨਾਂ ਖ਼ਬਰਾਂ ਦੌਰਾਨ ਆਇਆ ਹੈ ਜਿਨ੍ਹਾਂ ‘ਚ ਕਿਹਾ ਗਿਆ ਹੈ ਕਿ ਤਾਲਿਬਾਨ ਦਾ ਕਾਬੁਲ ‘ਤੇ ਕਬਜ਼ਾ ਹੋਣ ਤੋਂ ਬਾਅਦ ਅਫ਼ਗਾਨਿਸਤਾਨ ‘ਚ ਕਈ ਕੱਟੜ ਟੀਟੀਪੀ ਅੱਤਵਾਦੀਆਂ ਨੂੰ ਛੱਡ ਦਿੱਤਾ ਗਿਆ ਹੈ। ਟੀਟੀਪੀ ਨੂੰ ਆਮ ਤੌਰ ‘ਤੇ ਪਾਕਿਸਤਾਨੀ ਤਾਲਿਬਾਨ ਦੇ ਰੂਪ ‘ਚ ਜਾਣਿਆ ਜਾਂਦਾ ਹੈ। ਅਫ਼ਗਾਨਿਸਤਾਨ-ਪਾਕਿਸਤਾਨ ਸਰਹੱਦ ਨੇੜੇ ਸਥਿਤ ਇਹ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਹੈ। ਉਸ ਨੇ ਤਾਲਿਬਾਨ ‘ਚ ਕਈ ਵੱਡੇ ਅੱਤਵਾਦੀ ਹਮਲੇ ਕੀਤੇ ਹਨ। ਦੋਸ਼ ਹੈ ਕਿ ਉਹ ਅਜਿਹੇ ਅੱਤਵਾਦੀ ਹਮਲਿਆਂ ਲਈ ਅਫ਼ਗਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਕਰਦਾ ਰਿਹਾ ਹੈ।

ਅੰਦਰੂਨੀ ਮਾਮਲਿਆਂ ਦੇ ਮੰਤਰੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਖ਼ਬਰਾਂ ‘ਤੇ ਧਿਆਨ ਦਿੱਤਾ ਹੈ ਕਿ ਅਫ਼ਗਾਨ ਤਾਲਿਬਾਨ ਨੇ ਕੁਝ ਟੀਟੀਪੀ ਅੱਤਵਾਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ‘ਚ ਉਸ ਦਾ ਪ੍ਰਮੁੱਖ ਕਮਾਂਡਰ ਮੌਲਵੀ ਫਕੀਰ ਮੁਹੰਮਦ ਵੀ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਇਸ ਮੁੱਦੇ ‘ਤੇ ਤਾਲਿਬਾਨ ਨਾਲ ਸੰਪਰਕ ‘ਚ ਹੈ।

Related posts

ਸਿੰਗਾਪੁਰ ਚ ਭਾਰਤੀ ਮੂਲ ਦੇ ਸਾਬਕਾ ਮੰਤਰੀ ਈਸ਼ਵਰਨ ਨੂੰ 12 ਮਹੀਨਿਆਂ ਦੀ ਜੇਲ੍ਹ

Bunty

ਭਾਰਤ ਨੂੰ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਨੂੰ ਐਕੁਆਇਰ ਕਰਨ ਦੀ ਪ੍ਰਕਿਰਿਆ ਦੇ ਨੁਕਸਾਨ ਦੱਸੇਗਾ ਅਮਰੀਕਾ

Bunty

ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗ੍ਰਾਮਾਂ ਦੀ ਰੂਪ-ਰੇਖਾ ਉਲੀਕੀ

admin