India

ਡਾਕਟਰ ਬਲਾਤਕਾਰ-ਕਤਲ ਮਾਮਲਾ: ਕੋਲਕਾਤਾ ਪੁੱਜੀ ਸੀਬੀਆਈ ਟੀਮ, ਮਾਮਲੇ ਦੀ ਜਾਂਚ ਕੀਤੀ ਸ਼ੁਰੂ

ਕੋਲਕਾਤਾ – ਪੱਛਮੀ ਬੰਗਾਲ ਦੇ ਸਰਕਾਰੀ ਹਸਪਤਾਲ ‘ਚ ਬੁੱਧਵਾਰ ਸਵੇਰੇ ਪਹੁੰਚੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਨੇ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਟੀਮ ਵਿੱਚ ਸਿਹਤ ਅਤੇ ਫੋਰੈਂਸਿਕ ਮਾਹਿਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟੀਮ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੈਮੀਨਾਰ ਹਾਲ ਦਾ ਦੌਰਾ ਕਰੇਗੀ। ਇਸ ਹਾਲ ਵਿੱਚੋਂ 9 ਅਗਸਤ ਨੂੰ ਇੱਕ ਸਿਖਿਆਰਥੀ ਡਾਕਟਰ ਦੀ ਲਾਸ਼ ਬਰਾਮਦ ਹੋਈ ਸੀ।ਕੇਂਦਰੀ ਏਜੰਸੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਸੀਬੀਆਈ ਅਧਿਕਾਰੀਆਂ ਦੇ ਤਿੰਨ ਗਰੁੱਪ ਬਣਾਏ ਗਏ ਹਨ। ਉਹਨਾਂ ਨੇ ਦੱਸਿਆ ਕਿ, “ਇੱਕ ਸਮੂਹ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਦੌਰਾ ਕਰੇਗਾ, ਨਾਲ ਹੀ ਗਵਾਹਾਂ ਅਤੇ ਉਸ ਰਾਤ ਡਿਊਟੀ ‘ਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕਰੇਗਾ। ਇਕ ਹੋਰ ਸਮੂਹ ਗ੍ਰਿਫ਼ਤਾਰ ਵਲੰਟੀਅਰ ਨੂੰ ਡਾਕਟਰੀ ਜਾਂਚ ਤੋਂ ਬਾਅਦ ਸਥਾਨਕ ਅਦਾਲਤ ਵਿਚ ਲੈ ਜਾਵੇਗਾ ਅਤੇ ਉਸ ਦੀ ਹਿਰਾਸਤ ਲਈ ਪਟੀਸ਼ਨ ਦਾਇਰ ਕਰੇਗਾ, ਜਦਕਿ ਤੀਜਾ ਸਮੂਹ ਜਾਂਚ ਕਰ ਰਹੀ ਕੋਲਕਾਤਾ ਪੁਲਸ ਦੇ ਅਧਿਕਾਰੀਆਂ ਨਾਲ ਤਾਲਮੇਲ ਸਥਾਪਿਤ ਕਰੇਗਾ।”

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin