ਚੰਡੀਗਡ਼੍ਹ – ਅੱਜ ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਮਿਲ ਗਿਆ ਹੈ। ਡਾ. ਅਨਮੋਲ ਰਤਨ ਸਿੰਘ ਸਿੱਧੂ ਨਵੇਂ ਐਡਵੋਕੇਟ ਜਨਰਲ ਹੋਣਗੇ। ਦੱਸ ਦੇਈਏ ਕਿ ਬੀਤੇ ਦਿਨ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਉਹ ਅਤੁਲ ਨੰਦਾ ਦੀ ਥਾਂ ਆਏ ਸੀ। ਉਹ ਸੂਬੇ ਦੇ 31ਵੇਂ ਐਡਵੋਕੇਟ ਜਨਰਲ ਹੋਣਗੇ। ਪੰਜਾਬ ਦੇ ਐਡਵੋਕੇਟ ਜਨਰਲ ਨੂੰ ਕੈਬਨਿਟ ਦਾ ਦਰਜਾ ਹਾਸਲ ਹੈ ਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਬਰਾਬਰ ਸਹੂਲਤ ਮਿਲਦੀ ਹੈ।ਪੰਜਾਬ ਸਰਕਾਰ ਨੇ ਵੀਰਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਕਾਨੂੰਨ ਅਧਿਕਾਰੀ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਹਾਈ ਕੋਰਟ ਦੇ ਸੀਨੀਅਰ ਵਕੀਲ ਦੀਪ ਇੰਦਰ ਸਿੰਘ ਪਟਵਾਲੀਆ ਨੂੰ ਨਿਯੁਕਤ ਕਰਨ ਦਾ ਆਦੇਸ਼ ਜਾਰੀ ਕੀਤਾ ਸੀ ਪਰ ਅੱਜ ਉਸ ਆਰਡਰ ‘ਤੇ ਰੋਕ ਲੱਗ ਗਈ ਹੈ।ਕੈਪਟਨ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੋਂ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਅਸਤੀਫ਼ਾ ਦੇਣ ਤੋਂ ਬਾਅਦ ਤੋਂ ਇਸ ਅਹੁਦੇ ਨੂੰ ਲੈ ਕੇ ਕਈ ਨਾਂ ਸਾਹਮਣੇ ਆ ਰਹੇ ਸਨ ਜਿਨ੍ਹਾਂ ’ਚ ਪਟਵਾਲੀਆ ਤੋਂ ਇਲਾਵਾ ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਸਿੱਧੂ, ਅਨੁਪਮ ਗੁਪਤਾ, ਆਰਐੱਸ ਚੀਮਾ ਦੇ ਨਾਂ ਵੀ ਸ਼ਾਮਲ ਸਨ।ਅੱਜ ਡਾ. ਅਨਮੋਲ ਰਤਨ ਸਿੰਘ ਸਿੱਧੂ ਦੇ ਨਾਂ ‘ਤੇ ਮੋਹਰ ਲੱਗ ਗਈ ਹੈ।
previous post